ਈਦਗਾਹਾਂ ’ਚ ਮੁਸਲਿਮ ਭਾਈਚਾਰੇ ਨੇ ਨਮਾਜ਼ ਅਦਾ ਕੀਤੀ
08:06 AM Apr 01, 2025 IST
ਪੱਤਰ ਪ੍ਰੇਰਕ
ਜਲੰਧਰ, 31 ਮਾਰਚ
ਇੱਥੇ ਮੁਸਲਿਮ ਭਾਈਚਾਰੇ ਵੱਲੋਂ ਈਦ-ਉਲ-ਫਿਤਰ ਦੀ ਨਮਾਜ਼ ਅਦਾ ਕੀਤੀ ਗਈ। ਨਮਾਜ਼ ਅਦਾ ਕਰਨ ਤੋਂ ਬਾਅਦ ਸਾਰਿਆਂ ਨੇ ਇੱਕ-ਦੂਜੇ ਨੂੰ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ। ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ, ਈਦਗਾਹ ਗੁਲਾਬ ਦੇਵੀ ਰੋਡ ਦੇ ਮੁਖੀ ਨਾਸਿਰ ਸਲਮਾਨੀ ਨੇ ਦੱਸਿਆ ਕਿ ਜਲੰਧਰ ਦੀ ਸਭ ਤੋਂ ਵੱਡੀ ਅਤੇ ਪੁਰਾਣੀ ਇਤਿਹਾਸਕ ਈਦਗਾਹ ’ਚ ਸੋਮਵਾਰ ਸਵੇਰੇ ਨਮਾਜ਼ ਅਦਾ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪੁਲੀਸ ਦੇ ਏਡੀਜੀਪੀ ਐਮਐਫ ਫਾਰੂਕੀ ਅਤੇ ਸਾਬਕਾ ਕਾਂਗਰਸੀ ਵਿਧਾਇਕ ਰਜਿੰਦਰ ਬੇਰੀ ਅੱਜ ਗੁਲਾਬ ਦੇਵੀ ਰੋਡ ਸਥਿਤ ਈਦਗਾਹ ਵਿਖੇ ਨਮਾਜ਼ ਅਦਾ ਕਰਨ ਲਈ ਪੁੱਜੇ। ਭਾਰੀ ਸੁਰੱਖਿਆ ਦਰਮਿਆਨ ਉਨ੍ਹਾਂ ਨੇ ਲੋਕਾਂ ਨਾਲ ਬੈਠ ਕੇ ਨਮਾਜ਼ ਅਦਾ ਕੀਤੀ। ਸਮਾਜ ਦੇ ਲੋਕਾਂ ਨੂੰ ਵੀ ਗਲੇ ਲਗਾਇਆ।
Advertisement
Advertisement