ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਦੇ ਅਦਾਲਤੀ ਫੈਸਲੇ ਨੂੰ ਪਲਟਣ ਦੇ ਕਾਨੂੰਨੀ ਤਰੀਕੇ ਲੱਭੇਗਾ ਮੁਸਲਿਮ ਲਾਅ ਬੋਰਡ

10:54 PM Jul 14, 2024 IST
ਏਆਈਐੱਮਪੀਐੱਲਬੀ ਦੇ ਮੈਂਬਰ ਪ੍ਰੈੱਸ ਕਾਨਫ਼ਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਏਐੱਨਆਈ

ਨਵੀਂ ਦਿੱਲੀ, 14 ਜੁਲਾਈ

Advertisement

ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏਆਈਐੱਮਪੀਐੱਲਬੀ) ਨੇ ਅੱਜ ਕਿਹਾ ਕਿ ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਸਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਇਸਲਾਮੀ ਕਾਨੂੰਨੀ ਖ਼ਿਲਾਫ਼ ਹੈ ਅਤੇ ਬੋਰਡ ਨੇ ਆਪਣੇ ਪ੍ਰਧਾਨ ਨੂੰ ਇਸ ਫ਼ੈਸਲੇ ਨੂੰ ਪਲਟਣ ਵਾਸਤੇ ਸਾਰੇ ਸੰਭਵ ਕਾਨੂੰਨੀ ਉਪਾਅ ਲੱਭਣ ਦਾ ਅਧਿਕਾਰ ਦਿੱਤਾ ਹੈ। ਬੋਰਡ ਨੇ ਉੱਤਰਾਖੰਡ ਵਿੱਚ ਲਾਗੂ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਵੀ ਲਿਆ ਹੈ। ਇੱਥੇ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਬੋਰਡ ਨੇ ਮਤਾ ਪਾਸ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਤਲਾਕਸ਼ੁਦਾ ਮੁਸਲਿਮ ਔਰਤਾਂ ਦੇ ਗੁਜ਼ਾਰੇ ਭੱਤੇ ਬਾਰੇ ਸੁਪਰੀਮ ਕੋਰਟ ਦਾ ਹਾਲ ਹੀ ’ਚ ਆਇਆ ਫ਼ੈਸਲਾ ‘ਇਸਲਾਮੀ ਕਾਨੂੰਨ (ਸ਼ਰੀਅਤ) ਖ਼ਿਲਾਫ਼ ਹੈ।’’ ਸੁਪਰੀਮ ਕੋਰਟ ਨੇ ਕਿਹਾ ਕਿ ਮੁਸਲਿਮ ਔਰਤਾਂ ਦੰਡ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਦੀ ਧਾਰਾ 125 ਤਹਿਤ ਆਪਣੇ ਪਤੀ ਕੋਲੋਂ ਗੁਜ਼ਾਰਾ ਭੱਤਾ ਮੰਗ ਸਕਦੀਆਂ ਹਨ। ਸਿਖ਼ਰਲੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ‘ਧਰਮ ਨਿਰਪੱਖ’ ਪ੍ਰਬੰਧ ਸਾਰੀਆਂ ਵਿਆਹੁਤਾ ਔਰਤਾਂ ’ਤੇ ਲਾਗੂ ਹੁੰਦਾ ਹੈ, ਭਾਵੇਂ ਉਨ੍ਹਾਂ ਦਾ ਧਰਮ ਕੁਝ ਵੀ ਹੋਵੇ। -ਪੀਟੀਆਈ

Advertisement
Advertisement
Advertisement