For the best experience, open
https://m.punjabitribuneonline.com
on your mobile browser.
Advertisement

ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਦੇ ਤਰੀਕੇ ਲੱਭੇਗਾ ਮੁਸਲਿਮ ਲਾਅ ਬੋਰਡ

07:04 AM Jul 15, 2024 IST
ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਦੇ ਤਰੀਕੇ ਲੱਭੇਗਾ ਮੁਸਲਿਮ ਲਾਅ ਬੋਰਡ
ਨਵੀਂ ਦਿੱਲੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ ਦੇ ਤਰਜਮਾਨ ਸਈਦ ਕਾਸਿਮ ਰਸੂਲ ਇਲਿਆਸ।-ਫੋਟੋ: ਮਾਨਸ ਰੰਜਨ ਭੂਈ
Advertisement

ਨਵੀਂ ਦਿੱਲੀ, 14 ਜੁਲਾਈ
ਆਲ ਇੰਡੀਆ ਮੁਸਲਿਮ ਪਰਸਨਲ ਲਾਅ ਬੋਰਡ (ਏਆਈਐੱਮਪੀਐੱਲਬੀ) ਨੇ ਅੱਜ ਕਿਹਾ ਕਿ ਮੁਸਲਿਮ ਔਰਤਾਂ ਨੂੰ ਗੁਜ਼ਾਰਾ ਭੱਤਾ ਦੇਣ ਸਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਇਸਲਾਮੀ ਕਾਨੂੰਨੀ ਖ਼ਿਲਾਫ਼ ਹੈ ਅਤੇ ਬੋਰਡ ਨੇ ਆਪਣੇ ਪ੍ਰਧਾਨ ਨੂੰ ਇਸ ਫ਼ੈਸਲੇ ਨੂੰ ਪਲਟਣ ਵਾਸਤੇ ਸਾਰੇ ਸੰਭਵ ਕਾਨੂੰਨੀ ਉਪਾਅ ਲੱਭਣ ਦਾ ਅਧਿਕਾਰ ਦਿੱਤਾ ਹੈ। ਬੋਰਡ ਨੇ ਉੱਤਰਾਖੰਡ ਵਿੱਚ ਲਾਗੂ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਫ਼ੈਸਲਾ ਵੀ ਲਿਆ ਹੈ।
ਇੱਥੇ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਬੋਰਡ ਨੇ ਮਤਾ ਪਾਸ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਤਲਾਕਸ਼ੁਦਾ ਮੁਸਲਿਮ ਔਰਤਾਂ ਦੇ ਗੁਜ਼ਾਰੇ ਭੱਤੇ ਬਾਰੇ ਸੁਪਰੀਮ ਕੋਰਟ ਦਾ ਹਾਲ ਹੀ ’ਚ ਆਇਆ ਫ਼ੈਸਲਾ ‘ਇਸਲਾਮੀ ਕਾਨੂੰਨ (ਸ਼ਰੀਅਤ) ਖ਼ਿਲਾਫ਼ ਹੈ।’’ ਸੁਪਰੀਮ ਕੋਰਟ ਨੇ ਕਿਹਾ ਕਿ ਮੁਸਲਿਮ ਔਰਤਾਂ ਦੰਡ ਪ੍ਰਕਿਰਿਆ ਸੰਹਿਤਾ (ਸੀਆਰਪੀਸੀ) ਦੀ ਧਾਰਾ 125 ਤਹਿਤ ਆਪਣੇ ਪਤੀ ਕੋਲੋਂ ਗੁਜ਼ਾਰਾ ਭੱਤਾ ਮੰਗ ਸਕਦੀਆਂ ਹਨ। ਸਿਖ਼ਰਲੀ ਅਦਾਲਤ ਨੇ ਇਹ ਵੀ ਕਿਹਾ ਹੈ ਕਿ ‘ਧਰਮ ਨਿਰਪੱਖ’ ਪ੍ਰਬੰਧ ਸਾਰੀਆਂ ਵਿਆਹੁਤਾ ਔਰਤਾਂ ’ਤੇ ਲਾਗੂ ਹੁੰਦਾ ਹੈ, ਭਾਵੇਂ ਉਨ੍ਹਾਂ ਦਾ ਧਰਮ ਕੁਝ ਵੀ ਹੋਵੇ।
ਮੀਟਿੰਗ ਤੋਂ ਬਾਅਦ ਜਾਰੀ ਇਕ ਬਿਆਨ ਵਿੱਚ ਏਆਈਐੱਮਪੀਐੱਲਬੀ ਨੇ ਕਿਹਾ ਕਿ ਬੋਰਡ ਮੰਨਦਾ ਹੈ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਔਰਤਾਂ ਲਈ ਹੋਰ ਸਮੱਸਿਆਵਾਂ ਪੈਦਾ ਹੋਣਗੀਆਂ ਜੋ ਆਪਣੇ ਖਰਾਬ ਰਿਸ਼ਤਿਆਂ ’ਚੋਂ ਸਫ਼ਲਤਾਪੂਰਵਕ ਬਾਹਰ ਨਿਕਲ ਆਈਆਂ ਹਨ। ਬੋਰਡ ਦੇ ਤਰਜਮਾਨ ਐੱਸਕਿਊਆਰ ਇਲਿਆਸ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਏਆਈਐੱਮਪੀਐੱਲਬੀ ਨੇ ਪ੍ਰਧਾਨ ਖਾਲਿਦ ਸੈਫੁੱਲ੍ਹਾ ਰਹਿਮਾਨੀ ਨੂੰ ਫੈਸਲੇ ਨੂੰ ਚੁਣੌਤੀ ਦੇਣ ਸਬੰਧੀ ਸਾਰੇ ਉਪਾਅ ਖੋਜਣ ਤੇ ਇਸ ਸਬੰਧੀ ਫੈਸਲਾ ਲੈਣ ਦਾ ਅਧਿਕਾਰ ਦਿੱਤਾ ਹੈ। -ਪੀਟੀਆਈ

Advertisement

Advertisement
Author Image

sukhwinder singh

View all posts

Advertisement
Advertisement
×