ਸਿਡਨੀ ਵਿੱਚ ਪੰਜਾਬੀ ਨੌਜਵਾਨ ਦੀ ਭੇਤ-ਭਰੀ ਹਾਲਤ ਵਿੱਚ ਮੌਤ
08:38 AM Jul 08, 2024 IST
ਪੱਤਰ ਪ੍ਰੇਰਕ
ਅਜਨਾਲਾ, 7 ਜੁਲਾਈ
ਤਹਿਸੀਲ ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਨੌਜਵਾਨ ਵਰਿੰਦਰ ਸਿੰਘ (31) ਦੀ ਆਸਟਰੇਲੀਆ ਦੇ ਸ਼ਹਿਰ ਸਿਡਨੀ ਵਿੱਚ ਭੇਤ-ਭਰੀ ਹਾਲਤ ਵਿੱਚ ਮੌਤ ਹੋ ਗਈ। ਵਰਿੰਦਰ ਦੇ ਪਿਤਾ ਨਿਰਮਲ ਸਿੰਘ ਅਤੇ ਕਿਸਾਨ ਆਗੂ ਪਲਵਿੰਦਰ ਸਿੰਘ ਨੇ ਦੱਸਿਆ ਕਿ ਵਰਿੰਦਰ 2015 ਵਿੱਚ ਵਿਆਹ ਤੋਂ ਬਾਅਦ ਆਪਣੀ ਪਤਨੀ ਨਾਲ ਆਸਟਰੇਲੀਆ ਦੇ ਸ਼ਹਿਰ ਮੈਲਬਰਨ ਚਲਾ ਗਿਆ ਸੀ। ਉਥੇ ਉਹ ਟਰੱਕ ਚਲਾਉਂਦਾ ਸੀ। ਉਨ੍ਹਾਂ ਦੱਸਿਆ ਕਿ ਵਰਿੰਦਰ ਬੀਤੇ ਦਿਨੀਂ ਟਰੱਕ ਲੈ ਕੇ ਸਿਡਨੀ ਗਿਆ ਸੀ, ਜਿੱਥੇ ਟਰੱਕ ਦੀ ਮੁਰੰਮਤ ਕਰਦੇ ਸਮੇਂ ਉਹ ਟਰੱਕ ਤੋਂ ਡਿੱਗ ਪਿਆ ਅਤੇ ਸਿਰ ਵਿੱਚ ਸੱਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮੌਤ ਦੇ ਸਪੱਸ਼ਟ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗਾ।
Advertisement
Advertisement