For the best experience, open
https://m.punjabitribuneonline.com
on your mobile browser.
Advertisement

ਭੂਪਾਲ ਖੁਰਦ ਵਿੱਚ ਔਰਤ ਦੀ ਭੇਤ-ਭਰੀ ਹਾਲਤ ’ਚ ਮੌਤ

07:26 AM May 03, 2024 IST
ਭੂਪਾਲ ਖੁਰਦ ਵਿੱਚ ਔਰਤ ਦੀ ਭੇਤ ਭਰੀ ਹਾਲਤ ’ਚ ਮੌਤ
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 2 ਮਈ
ਪਿੰਡ ਭੂਪਾਲ ਖੁਰਦ ਵਿੱਚ ਇੱਕ ਵਿਅਹੁਤਾ ਔਰਤ ਦੀ ਭੇਤ-ਭਰੀ ਹਾਲਤ ਵਿੱਚ ਹੋਈ ਮੌਤ ਦੇ ਮਾਮਲੇ ਵਿਚ ਮ੍ਰਿਤਕਾ ਦੇ ਰਿਸ਼ਤੇਦਾਰਾਂ ਨੇ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਧਰਨਾ ਦੇ ਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਹ ਨਾਅਰੇਬਾਜ਼ੀ ਮਜ਼ਦੂਰ ਮੁਕਤੀ ਮੋਰਚਾ ਦੀ ਅਗਵਾਈ ਹੇਠ ਔਰਤ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵੱਲੋਂ ਕੀਤੀ ਗਈ। ਪਰਿਵਾਰ ਨੇ ਇਨਸਾਫ਼ ਲਈ ਮ੍ਰਿਤਕ ਔਰਤ ਦਾ ਸਸਕਾਰ ਨਾ ਕਰਨ ਦਾ ਫੈਸਲਾ ਕਰਦਿਆਂ ਭਲਕੇ 3 ਮਈ ਨੂੰ ਥਾਣਾ ਜੋਗਾ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ।
ਮ੍ਰਿਤਕਾ ਦੇ ਪਿਤਾ ਵਕੀਲ ਰਾਮ ਦੇ ਬਿਆਨਾਂ ’ਤੇ ਥਾਣਾ ਜੋਗਾ ਦੀ ਪੁਲੀਸ ਨੇ ਉਸ ਦੇ ਪਤੀ ਗੁਰਚਰਨ ਰਾਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਪਰ ਪਰਿਵਾਰ ਦਾ ਦੋਸ਼ ਹੈ ਕਿ ਪੁਲੀਸ ਨੇ ਮਾਮਲੇ ਵਿੱਚ ਹੋਰ ਵਿਅਕਤੀਆਂ ਨੂੰ ਸ਼ਾਮਲ ਕਰਨ ਦੀ ਬਜਾਏ ਕਥਿਤ ਇੱਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਆਪਣਾ ਪੱਖ ਪੂਰਿਆ ਹੈ। ਮ੍ਰਿਤਕਾ ਦੇ ਪਿਤਾ ਨੇ ਪੁਲੀਸ ਨੂੰ ਦੱਸਿਆ ਕਿ ਉਸ ਨੇ ਆਪਣੀ ਲੜਕੀ ਗੁਰਮੀਤ ਕੌਰ ਦਾ ਵਿਆਹ ਕਰੀਬ 13 ਸਾਲ ਪਹਿਲਾਂ ਗੁਰਚਰਨ ਰਾਮ ਭੂਪਾਲ ਖੁਰਦ ਨਾਲ ਕੀਤਾ ਸੀ। ਉਸ ਨੇ ਦੋਸ਼ ਲਾਇਆ ਕਿ ਉਸ ਦੀ ਬੇਟੀ ਦੀ ਕੁੱਟਮਾਰ ਕੀਤੀ ਜਾ ਰਹੀ ਹੈ ਅਤੇ ਕੱਲ੍ਹ ਉਸ ਨੂੰ ਫੋਨ ਆਇਆ ਕਿ ਉਸ ਦੀ ਲੜਕੀ ਦੀ ਮੌਤ ਹੋ ਗਈ ਹੈ। ਪੁਲੀਸ ਨੇ ਉਸ ਦੇ ਬਿਆਨਾਂ ਦੇ ਆਧਾਰ ’ਤੇ ਮਿ੍ਰਤਕ ਔਰਤ ਗੁਰਪ੍ਰੀਤ ਕੌਰ ਦੇ ਪਤੀ ਗੁਰਚਰਨ ਰਾਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਥਾਣਾ ਜੋਗਾ ਦੇ ਸਹਾਇਕ ਐੱਸਐੱਚਓ ਦਲੇਲ ਸਿੰਘ ਨੇ ਦੱਸਿਆ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ ਅਤੇ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement
Author Image

joginder kumar

View all posts

Advertisement
Advertisement
×