ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬੀ ਅਦਾਕਾਰ ਰਣਦੀਪ ਭੰਗੂ ਦੀ ਭੇਤ-ਭਰੀ ਮੌਤ

08:14 AM Jun 23, 2024 IST

ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਪੰਜਾਬੀ ਫਿਲਮਾਂ ਵਿੱਚ ਵੱਖ-ਵੱਖ ਕਿਰਦਾਰਾਂ ਰਾਹੀਂ ਆਪਣੀ ਪਛਾਣ ਬਣਾਉਣ ਵਾਲੇ ਅਦਾਕਾਰ ਰਣਦੀਪ ਸਿੰਘ ਭੰਗੂ (32) ਦੀ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਕਾਰਨ ਮੌਤ ਹੋ ਗਈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਭੰਗੂ ਪਿਛਲੇ ਕੁਝ ਸਮੇਂ ਤੋਂ ਫਿਲਮਾਂ ਵਿੱਚ ਕੰਮ ਨਾ ਮਿਲਣ ਕਾਰਨ ਸ਼ਰਾਬ ਦਾ ਆਦੀ ਹੋ ਗਿਆ ਸੀ। ਸੂਤਰਾਂ ਅਨੁਸਾਰ ਉਹ ਫ਼ਿਲਮਕਾਰਾਂ ਵੱਲੋਂ ਕੀਤੇ ਕੰਮ ਦੇ ਪੈਸੇ ਨਾ ਮਿਲਣ ਕਾਰਨ ਨਿਰਾਸ਼ ਸੀ। ਭੰਗੂ ਨੇ ਸ਼ਰਾਬ ਦੇ ਨਸ਼ੇ ਵਿੱਚ ਖੇਤਾਂ ’ਚ ਮੋਟਰ ’ਤੇ ਰੱਖੀ ਕੀਟਨਾਸ਼ਕ ਦਵਾਈ ਸ਼ਰਾਬ ਦੀ ਬੋਤਲ ਸਮਝ ਕੇ ਪੀ ਲਈ, ਜਿਸ ਕਾਰਨ ਉਸ ਦੀ ਹਾਲਤ ਵਿਗੜ ਗਈ ਤੇ ਅੱਜ ਸਵੇਰੇ ਪੀਜੀਆਈ ਲਿਜਾਂਦੇ ਸਮੇਂ ਉਸ ਨੇ ਦਮ ਤੋੜ ਦਿੱਤਾ। ਉਸ ਦਾ ਅੰਤਿਮ ਸੰਸਕਾਰ ਨਜ਼ਦੀਕੀ ਪਿੰਡ ਚੂਹੜਮਾਜਰਾ ਵਿੱਚ ਕੀਤਾ ਗਿਆ, ਜਿੱਥੇ ਫਿਲਮ ਇੰਡਸਟਰੀ ਦੀਆਂ ਕਈ ਹਸਤੀਆਂ ਪਹੁੰਚੀਆਂ ਸਨ।

Advertisement

Advertisement
Advertisement