ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਅਕਤੀ ਦੀ ਭੇਤ-ਭਰੀ ਹਾਲਤ ਵਿੱਚ ਮੌਤ

09:14 AM Sep 23, 2024 IST

ਪੱਤਰ ਪ੍ਰੇਰਕ
ਪਠਾਨਕੋਟ, 22 ਸਤੰਬਰ
ਸੁਜਾਨਪੁਰ ਦੀ ਆਬਾਦੀ ਜੰਮੂ-ਕਲਿਆਰੀ ਵਾਸੀ ਇੱਕ ਵਿਅਕਤੀ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਵਿਨੋਦ ਕੁਮਾਰ (50) ਵਜੋਂ ਹੋਈ ਹੈ। ਪੁਲੀਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੈ। ਮ੍ਰਿਤਕ ਵਿਨੋਦ ਕੁਮਾਰ ਦੇ ਭਰਾ ਵਿਜੇ ਕੁਮਾਰ ਨੇ ਦੱਸਿਆ ਕਿ ਵਿਨੋਦ ਕੁਮਾਰ ਦਾ ਆਪਣੀ ਪਤਨੀ ਵਿਸ਼ਵ ਜੋਤੀ ਨਾਲ ਅਕਸਰ ਝਗੜਾ ਹੁੰਦਾ ਰਹਿੰਦਾ ਸੀ। ਕੁੱਝ ਦਿਨ ਪਹਿਲਾਂ ਵੀ ਵਿਨੋਦ ਕੁਮਾਰ ਨੂੰ ਉਸ ਦੀ ਪਤਨੀ ਦੇ ਭਰਾ, ਭੈਣ ਅਤੇ 4-5 ਵਿਅਕਤੀਆਂ ਨੇ ਘਰ ਵਿੱਚ ਆ ਕੇ ਕੁੱਟਿਆ ਸੀ ਅਤੇ ਅੰਦਰ ਬੰਦ ਕਰ ਦਿੱਤਾ ਸੀ ਤੇ ਉਹ ਗਰਿੱਲ ਤੋੜ ਕੇ ਘਰ ਵਿੱਚੋਂ ਬਾਹਰ ਨਿਕਲਿਆ ਸੀ। ਅੱਜ ਇੱਕ ਨਿੱਜੀ ਹਸਪਤਾਲ ਦੀ ਐਂਬੂਲੈਂਸ ਵਿੱਚ ਉਸ ਦੀ ਲਾਸ਼ ਘਰ ਆਈ ਹੈ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਸਹੁਰੇ ਪਰਿਵਾਰ ਵਾਲਿਆਂ ਨੂੰ ਜਾਂਚ ਵਿੱਚ ਸ਼ਾਮਲ ਕਰਕੇ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ। ਦੂਜੇ ਪਾਸੇ ਮ੍ਰਿਤਕ ਵਿਨੋਦ ਕੁਮਾਰ ਦੀ ਪਤਨੀ ਵਿਸ਼ਵ ਜੋਤੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਕੁੱਝ ਦਿਨਾਂ ਤੋਂ ਘਰ ਤੋਂ ਗਾਇਬ ਸੀ ਅਤੇ ਅੱਜ ਐਂਬੂਲੈਂਸ ਵੱਲੋਂ ਉਸ ਦੀ ਲਾਸ਼ ਘਰ ਵਿੱਚ ਆਈ ਹੈ, ਉਸ ਨੂੰ ਨਹੀਂ ਪਤਾ ਕਿ ਉਸ ਨੂੰ ਕਿਸ ਨੇ ਦਾਖਲ ਕਰਵਾਇਆ।
ਇਸ ਦੌਰਾਨ ਮੌਕੇ ’ਤੇ ਜਾਂਚ ਕਰ ਰਹੇ ਜਾਂਚ ਅਧਿਕਾਰੀ ਸਬ-ਇੰਸਪੈਕਟਰ ਰਾਜੇਸ਼ ਕੁਮਾਰ ਨੇ ਕਿਹਾ ਕਿ ਪੁਲੀਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਆਖ਼ਰ ਕਿਹੜੇ ਵਿਅਕਤੀਆਂ ਨੇ ਵਿਨੋਦ ਕੁਮਾਰ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਸੀ ਅਤੇ ਕੌਣ ਉਸ ਦੀ ਲਾਸ਼ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement