ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਾਉਂਕੇ ਕਲਾਂ ਵਿੱਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ’ਚ ਮੌਤ

07:53 AM Aug 22, 2024 IST

ਚਰਨਜੀਤ ਸਿੰਘ ਢਿੱਲੋਂ
ਜਗਰਾਉਂ, 21 ਅਗਸਤ
ਪਿੰਡ ਕਾਉਂਕੇ ਕਲਾਂ ’ਚ ਦੋ ਲੜਕੀਆਂ ਦੀ ਭੇਤ-ਭਰੀ ਹਾਲਤ ’ਚ ਮੌਤ ਹੋ ਗਈ। ਥਾਣਾ ਸਦਰ ਦੇ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਅਨੁਸਾਰ ਕੱਲ੍ਹ ਪਿੰਡ ਕਾਉਂਕੇ ਕਲਾਂ ਦੇ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ’ਚ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੇ ਆਪਣੇ ਘਰ ’ਚ ਹੀ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਵੇਰਵਿਆਂ ਅਨੁਸਾਰ ਲੜਕੀ ਘਰੋਂ ਪੜ੍ਹਨ ਲਈ ਸਕੂਲ ਜਾ ਰਹੀ ਸੀ ਕਿ ਰਸਤੇ ’ਚ ਉਸ ਨੂੰ ਇੱਕ ਮੋਟਰਸਾਈਕਲ ਸਵਾਰ ਪਿੰਡ ਦਾ ਹੀ ਲੜਕਾ ਆਪਣੇ ਮੋਟਰਸਾਈਕਲ ’ਤੇ ਬਿਠਾ ਕੇ ਲੈ ਗਿਆ ਤੇ ਸਕੂਲੋਂ ਛੁੱਟੀ ਹੋਣ ਸਮੇਂ ਉਹੀ ਲੜਕਾ ਇਸ ਨੂੰ ਘਰ ਕੋਲ ਛੱਡ ਕੇ ਚਲਾ ਗਿਆ। ਘਰ ਆਉਣ ਉਪਰੰਤ ਲੜਕੀ ਨੇ ਘਰ ਵਿੱਚ ਹੀ ਪਈ ਦਵਾਈ ਖਾ ਲਈ ਤੇ ਉਸ ਦੀ ਮੌਤ ਹੋ ਗਈ।
ਇਸ ਮਾਮਲੇ ਦੀ ਪੜਤਾਲ ਥਾਣੇਦਾਰ ਰਣਧੀਰ ਸਿੰਘ ਕਰ ਰਹੇ ਹਨ। ਹਾਲ ਦੀ ਘੜੀ ਪੁਲੀਸ ਨੇ ਗੁਰਸੇਵਕ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਦੀ ਭਾਲ ਲਈ ਛਾਪੇ ਮਾਰੇ ਹਨ।
ਦੂਸਰੇ ਮਾਮਲੇ ’ਚ 17 ਸਾਲਾ ਲੜਕੀ ਵੱਲੋਂ ਆਪਣੇ ਘਰ ਵਿੱਚ ਹੀ ਕਮਰੇ ’ਚ ਲੱਗੀ ਪੱਖੇ ਦੀ ਹੁੱਕ ਨਾਲ ਫਾਹਾ ਲਿਆ ਗਿਆ। ਸਬ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਛਾਣਬੀਣ ’ਚ ਸਾਹਮਣੇ ਆਇਆ ਹੈ ਕਿ ਕੁਝ ਸਮਾਂ ਪਹਿਲਾਂ ਲੜਕੀ ਦੀ ਮਾਂ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਪਿਤਾ ਜਸਵੰਤ ਸਿੰਘ ਨੇ ਦੂਸਰਾ ਵਿਆਹ ਕਰ ਲਿਆ ਸੀ ਤੇ ਲੜਕੀ ਦੀ ਮਤਰੇਈ ਮਾਂ ਉਸ ਨੂੰ ਤੰਗ-ਪ੍ਰੇਸ਼ਾਨ ਕਰਦੀ ਰਹਿੰਦੀ ਸੀ। ਇਸ ਤੋਂ ਦੁਖੀ ਹੋ ਕੇ ਲੜਕੀ ਨੇ ਘਰ ਵਿੱਚ ਹੀ ਫਾਹਾ ਲੈ ਲਿਆ। ਪੁਲੀਸ ਨੇ ਮਾਮਲੇ ਸਬੰਧ ਕੇਸ ਦਰਜ ਕਰਕੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement