ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੀਂਹ ਕਾਰਨ ਕੌਮੀ ਰਾਜਧਾਨੀ ਹੋਈ ਜਲ-ਥਲ

09:05 AM Aug 12, 2024 IST
ਗੁਰੂਗ੍ਰਾਮ ਐਕਸਪ੍ਰੈੱਸਵੇਅ ’ਤੇ ਭਰੇ ਮੀਂਹ ਦੇ ਪਾਣੀ ’ਚ ਫਸੇ ਵਾਹਨ। -ਫੋਟੋ: ਪੀਟੀਆਈ

ਮਨਧੀਰ ਦਿਓਲ
ਨਵੀਂ ਦਿੱਲੀ/ਫਰੀਦਾਬਾਦ, 11 ਅਗਸਤ
ਕੌਮੀ ਰਾਜਧਾਨੀ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ’ਚ ਐਤਵਾਰ ਨੂੰ ਵੀ ਭਾਰੀ ਮੀਂਹ ਪਿਆ। ਇਸ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ। ਭਾਰੀ ਮੀਂਹ ਕਾਰਨ ਨੀਵੀਆਂ ਥਾਂਵਾਂ ਵਿੱਚ ਪਾਣੀ ਭਰ ਗਿਆ, ਜਿਸ ਵਿੱਚ ਕਈ ਵਾਹਨ ਫਸ ਗਏ। ਦਿੱਲੀ-ਗੁਰੂਗ੍ਰਾਮ ਐਕਸਪ੍ਰੈੱਸ ਵੇਅ ’ਤੇ ਪਾਣੀ ਭਰ ਜਾਣ ਕਾਰਨ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਸੋਹਣਾ ਰੋਡ ’ਤੇ ਵੀ ਹੜ੍ਹ ਵਰਗੀ ਸਥਿਤੀ ਬਣੀ ਹੋਈ ਸੀ। ਪਿਛਲੇ ਕਈ ਦਿਨਾਂ ਤੋਂ ਐੱਨਸੀਆਰ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅਗਲੇ ਦੋ ਦਿਨਾਂ ਤੱਕ ਆਸਮਾਨ ਵਿੱਚ ਬੱਦਲ ਛਾਏ ਰਹਿਣ ਦੇ ਨਾਲ ਮੀਂਹ ਪੈ ਸਕਦਾ ਹੈ। ਤਾਪਮਾਨ ਵਿੱਚ ਗਿਰਾਵਟ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਤਿੰਨ ਦਿਨਾਂ ਤੋਂ ਲਗਾਤਾਰ ਮੀਂਹ ਪੈਣ ਤੋਂ ਬਾਅਦ ਸ਼ਨਿਚਰਵਾਰ ਤੇ ਐਤਵਾਰ ਨੂੰ ਪੂਰਾ ਦਿਨ ਆਸਮਾਨ ’ਚ ਬੱਦਲ ਛਾਏ ਰਹੇ। ਦੁਪਹਿਰ ਵੇਲੇ ਤੋਂ ਬਾਰਿਸ਼ ਪੈ ਰਹੀ ਸੀ। ਜਿਸ ਕਾਰਨ ਤਾਪਮਾਨ ’ਚ ਗਿਰਾਵਟ ਨਾਲ ਗਰਮੀ ਤੋਂ ਰਾਹਤ ਮਿਲੀ। ਐਤਵਾਰ ਸਵੇਰ ਤੋਂ ਹੀ ਆਸਮਾਨ ’ਚ ਬੱਦਲ ਛਾਏ ਰਹੇ। ਠੰਢੀ ਹਵਾ ਚੱਲਣ ਕਾਰਨ ਠੰਢ ਬਣੀ ਰਹੀ।
ਗਾਜ਼ੀਆਬਾਦ ਵਿੱਚ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। 10 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲੀ। ਵਾਯੂਮੰਡਲ ਵਿੱਚ ਨਮੀ 86 ਫੀਸਦੀ ਦਰਜ ਕੀਤੀ ਗਈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸੋਮਵਾਰ ਨੂੰ ਭਾਰੀ ਬਾਰਿਸ਼ ਨਾਲ ਤਾਪਮਾਨ ਸਥਿਰ ਰਹਿ ਸਕਦਾ ਹੈ। ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ। ਹਵਾ ਵੱਧ ਤੋਂ ਵੱਧ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲੇਗੀ।
ਵਾਤਾਵਰਨ ਵਿੱਚ ਨਮੀ 86 ਫੀਸਦੀ ਰਹਿ ਸਕਦੀ ਹੈ। ਜ਼ਿਲ੍ਹੇ ਵਿੱਚ ਦੂਰ ਦੂਰ ਤੱਕ ਮੀਂਹ ਪਿਆ ਅਤੇ ਸ਼ਹਿਰੀ ਖੇਤਰਾਂ ਵਿੱਚ ਸੜਕਾਂ ਜਲ-ਥਲ ਹੋ ਗਈਆਂ। ਫਰੀਦਾਬਾਦ ਦੇ ਅਮੀਰ ਰਿਹਾਇਸ਼ੀ ਇਲਾਕਿਆਂ ਸੈਕਟਰ 14, 15,16 ਤੇ ਨਹਿਰਾਂ ਪਾਰ ਦੀਆਂ ਸੁਸਾਇਟੀਆਂ ਵਿੱਚ ਵੀ ਪਾਣੀ ਭਰ ਗਿਆ। ਦਿਨ ਵਿੱਚ ਤਿੰਨ ਵਾਰ ਭਰਵਾਂ ਮੀਂਹ ਪਿਆ। ਮੁੱਖ ਬਾਜ਼ਾਰ ਵਿੱਚ ਵੀ ਸੜਕਾਂ ਉੱਪਰ ਪਾਣੀ ਭਰਨ ਕਾਰਨ ਗਾਹਕਾਂ ਦੀ ਕਮੀ ਰਹੀ ਜਦੋਂ ਕਿ ਐਤਵਾਰ ਨੂੰ ਪੂਰਾ ਬਾਜ਼ਾਰ ਭਰਿਆ ਹੁੰਦਾ ਹੈ।

Advertisement

Advertisement