ਕੌਮੀ ਮਹਿਲਾ ਕਮਿਸ਼ਨ ਨੇ ਪੱਛਮੀ ਬੰਗਾਲ ਹਿੰਸਾ ਦੀ ਜਾਂਚ ਦੀ ਇਜਾਜ਼ਤ ਮੰਗੀ
06:52 AM Jun 04, 2024 IST
ਨਵੀਂ ਦਿੱਲੀ:
Advertisement
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਅੱਜ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਹੈ ਕਿ ਉਨ੍ਹਾਂ ਦੀ ਟੀਮ ਨੂੰ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਚੇਅਰਪਰਸਨ ਨੇ ਕਿਹਾ ਕਿ ਇਹ ਖਬਰਾਂ ਮਿਲ ਰਹੀਆਂ ਹਨ ਕਿ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਵੱਡੇ ਪੱਧਰ ’ਤੇ ਹਿੰਸਾ ਹੋਈ ਹੈ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੰਦੇਸ਼ਖਲੀ ਤੇ ਪੱਛਮੀ ਬੰਗਾਲ ਦੇ ਹੋਰ ਖੇਤਰਾਂ ਵਿਚ ਪੁਲੀਸ ਵੱਲੋਂ ਔਰਤਾਂ ਨਾਲ ਵਧੀਕੀਆਂ ਕਰਨ ਦੀਆਂ ਖਬਰਾਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਸਲਿਆਂ ਨੂੰ ਫੌਰੀ ਹੱਲ ਕਰਨ ਦੀ ਲੋੜ ਹੈ ਜਿਸ ਤਹਿਤ ਮਹਿਲਾ ਕਮਿਸ਼ਨ ਦੀ ਟੀਮ ਪੱਛਮੀ ਬੰਗਾਲ ਜਾਵੇਗੀ ਤੇ ਔਰਤਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਿਆਂ ਰੱਖਣ ਤੇ ਉਨ੍ਹਾਂ ਦੀ ਹਿਫਾਜ਼ਤ ਵਿਚ ਨਾਕਾਮ ਰਹਿਣ ਦੇ ਮਾਮਲਿਆਂ ਦੀ ਜਾਂਚ ਕਰੇਗੀ। -ਪੀਟੀਆਈ
Advertisement
Advertisement