ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੰਟ ਲੱਗਣ ਕਾਰਨ ਫ਼ੌਤ ਹੋਏ ਸਹਾਇਕ ਲਾਇਨਮੈਨ ਦੀ ਲਾਸ਼ ਰੱਖ ਕੇ ਕੌਮੀ ਮਾਰਗ ਜਾਮ

11:21 PM Jul 11, 2024 IST
ਲਾਈਨਮੈਨ ਦੀ ਲਾਸ਼ ਰੱਖ ਕੇ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਮੁਲਾਜ਼ਮ ਤੇ ਕਿਸਾਨ ਆਗੂ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਜੁਲਾਈ
ਬੀਤੇ ਦਿਨ ਇੱਥੋਂ ਨੇੜਲੇ ਪਿੰਡ ਬਲਿਆਲ ਵਿੱਚ ਘਰੇਲੂ ਬਿਜਲੀ ਸਪਲਾਈ ਨੂੰ ਠੀਕ ਕਰਦੇ ਸਮੇਂ ਕਿਸੇ ਜੈਨਰੇਟਰ ਦਾ ਵਾਪਸ ਕਰੰਟ ਆਉਣ ਕਾਰਨ ਮਾਰੇ ਗਏ ਪਾਵਰਕੌਮ ਦੇ ਇਕ ਸਹਾਇਕ ਲਾਇਨਮੈਨ ਦੀ ਲਾਸ਼ ਇੱਥੇ ਬਠਿੰਡਾ-ਚੰਡੀਗੜ੍ਹ ਕੌਮੀ ਮਾਰਗ ’ਤੇ ਰੱਖ ਕੇ ਬਿਜਲੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਜਾਮ ਲਗਾ ਦਿੱਤਾ ਗਿਆ। ਧਰਨੇ ਵਿੱਚ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਹੋਏ।
ਇਸ ਦੌਰਾਨ ਧਰਨੇ ਨੂੰ ਸੰਬੋਧਨ ਕਰਦਿਆਂ ਬਿਜਲੀ ਮੁਲਾਜ਼ਮ ਆਗੂ ਜੀਵਨ ਸਿੰਘ, ਬਿਕਰਮਜੀਤ ਸਿੰਘ, ਫਲਜੀਤ ਸਿੰਘ, ਨਵੀਨ ਕੁਮਾਰ, ਦਲਜੀਤ ਸਿੰਘ ਕਥੂਰੀਆ, ਜਸਵਿੰਦਰ ਸਿੰਘ ਜੱਸਾ, ਪੂਰਨ ਸਿੰਘ ਖਾਈ, ਦਰਸ਼ਨ ਸਿੰਘ, ਹਰਦੀਪ ਸਿੰਘ, ਰਾਮ ਚੰਦਰ ਖਾਈ ਅਤੇ ਭਾਕਿਯੂ (ਡਕੌਂਦਾ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਜ਼ਿਲ੍ਹਾ ਪ੍ਰਧਾਨ ਕਰਮ ਸਿੰਘ ਬਲਿਆਲ, ਭਾਕਿਯੂ (ਉਗਰਾਹਾਂ) ਦੇ ਹਰਜੀਤ ਸਿੰਘ ਮਹਿਲਾਂ, ਬਲਵਿੰਦਰ ਸਿੰਘ ਘਨੌੜ੍ਹ ਆਦਿ ਨੇ ਮੰਗ ਕੀਤੀ ਕਿ ਮੌਤ ਦਾ ਸ਼ਿਕਾਰ ਹੋਏ ਸਹਾਇਕ ਲਾਇਨਮੈਨ ਕਮਲਜੀਤ ਸਿੰਘ ਨੂੰ ਸ਼ਹੀਦ ਦਾ ਦਰਜਾ, ਉਸ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪਾਵਰਕੌਮ ਦੇ ਮੁਲਾਜ਼ਮਾਂ ਦੀ ਡਿਊਟੀ ਸਰਹੱਦਾਂ ’ਤੇ ਲੜਦੇ ਫੌਜੀਆਂ ਵਾਂਗ ਹੀ ਬਹੁਤ ਜੋਖ਼ਮ ਭਰੀ ਹੈ, ਜਿਸ ਕਾਰਨ ਉਨ੍ਹਾਂ ਨੂੰ ਵੀ ਸ਼ਹੀਦ ਦਾ ਦਰਜਾ ਅਤੇ ਉਸੇ ਤਰਜ਼ ’ਤੇ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

Advertisement

Advertisement
Advertisement