ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੌਮੀ ਘੱਟ ਗਿਣਤੀ ਕਮਿਸ਼ਨ ਨੇ ਸਿੱਖ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ

08:45 AM Jun 27, 2024 IST
ਸਿੱਖ ਆਗੂਆਂ ਨਾਲ ਮੀਟਿੰਗ ਕਰਦੇ ਹੋਏ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ।

ਪੱਤਰ ਪ੍ਰੇਰਕ
ਫਰੀਦਾਬਾਦ, 26 ਜੂਨ
ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਅੱਜ ਹਰਿਆਣਾ ਦੇ ਸਿੱਖਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਪੰਜਾਬੀ ਭਾਸ਼ਾ ਨੂੰ ਹਰਿਆਣਾ ਵਿੱਚ ਪੂਰਨ ਰੂਪ ਵਿੱਚ ਲਾਗੂ ਕਰਨ, ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ, ਸਿੱਖ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਅਤੇ ਗੁਰਦੁਆਰਿਆਂ ਨਾਲ ਸਬੰਧਤ ਕਈ ਮੁੱਦੇ ਵਿਚਾਰੇ ਗਏ। ਇਸ ਮੀਟਿੰਗ ਵਿੱਚ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਇਲਾਵਾ ਕਰਨਾਲ, ਕੁਰੂਕਸ਼ੇਤਰ, ਅੰਬਾਲਾ, ਯਮੁਨਾਨਗਰ, ਫਰੀਦਾਬਾਦ ਤੇ ਹੋਰ ਜ਼ਿਲ੍ਹਿਆਂ ਤੋਂ ਨੁਮਾਇੰਦੇ ਸ਼ਾਮਲ ਹੋਏ ਤੇ ਆਪਣੀਆਂ ਸਮੱਸਿਆਵਾਂ ਦੱਸੀਆਂ। ਫਰੀਦਾਬਾਦ ਸਿੰਘ ਸਭਾ 15 ਦੀ ਪ੍ਰਧਾਨ ਸ੍ਰੀਮਤੀ ਰਾਣਾ ਕੌਰ ਭੱਟੀ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਮੁੱਖ ਤੌਰ ’ਤੇ ਆਏ ਨੁਮਾਇੰਦਿਆਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਹਰਿਆਣਾ ਦੇ ਸਕੂਲਾਂ ਵਿੱਚ ਪੰਜਾਬੀ ਅਧਿਆਪਕ ਮੁਹੱਈਆ ਕਰਵਾਉਣ ਤੇ ਪੰਜਾਬੀ ਦਾ ਵਿਕਾਸ ਕਰਨ ਦੀ ਗੱਲ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਈ ਜ਼ਿਲ੍ਹਿਆਂ ਦੇ ਆਗੂਆਂ ਨੇ ਸ਼ਹਿਰਾਂ ਅੰਦਰ ਗੁਰਦੁਆਰਿਆਂ ਲਈ ਪਲਾਟ ਮੁਹੱਈਆ ਕਰਵਾਉਣ ਤੇ ਸਰਾਵਾਂ ਬਣਾਉਣ ਦੀ ਮੰਗ ਰੱਖੀ। ਸ੍ਰੀਮਤੀ ਰਾਣਾ ਭੱਟੀ ਸਣੇ ਫਰੀਦਾਬਾਦ ਦੇ ਹੋਰ ਸਿੱਖਾਂ ਨੇ ਐੱਨਆਈਟੀ ਦੇ ਖਾਲਸਾ ਸਕੂਲ ਦੇ ਪਲਾਟ ਦਾ ਮੁੱਦਾ ਵੀ ਉਠਾਇਆ। ਸੋਸ਼ਲ ਮੀਡੀਆ ਉੱਪਰ ਸਿੱਖਾਂ ਬਾਰੇ ਗਲਤ ਪ੍ਰਚਾਰ ਜਾਂ ਟਿੱਪਣੀਆਂ ਰੋਕਣ ਅਤੇ ਬੇਅਦਬੀਆਂ ਰੋਕਣ ਬਾਰੇ ਢੁੱਕਵੇਂ ਪ੍ਰਬੰਧ ਕੀਤੇ ਜਾਣ ਦੇ ਮੁੱਦੇ ਵੀ ਵਿਚਾਰੇ ਗਏ।
ਫਰੀਦਾਬਾਦ ਤੋਂ ਐੱਸਐੱਸ ਬੰਗਾ, ਕੁਲਦੀਪ ਸਿੰਘ ਸਾਹਨੀ, ਹਰਿਆਣਾ ਤੋਂ ਮੋਹਨਜੀਤ ਸਿੰਘ, ਰਮਨੀਕ ਸਿੰਘ ਮਾਨ, ਹਰਪ੍ਰੀਤ ਸਿੰਘ, ਗੁਰਮੀਤ ਸਿੰਘ ਅਤੇ ਹੋਰ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।

Advertisement

Advertisement
Advertisement