ਲੋਕਾਂ ਨੂੰ ਸਾਫ਼-ਸਫ਼ਾਈ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਲੋੜ: ਰਵਜੋਤ
ਜਸਬੀਰ ਸਿੰਘ ਚਾਨਾ
ਫਗਵਾੜਾ, 25 ਅਕਤੂਬਰ
ਥਾਨਕ ਸਰਕਾਰ ਵਿਭਾਗ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਸਾਫ਼ ਸਫ਼ਾਈ ਵੱਲ ਆਪਣੀ ਜੁੰਮੇਵਾਰੀ ਨਿਭਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਅੱਜ ਫਗਵਾੜਾ ਵਿੱਚ ਸਵੱਛਤਾ ਪੰਦਰਵਾੜੇ ਦੀ ਸ਼ੁਰੂਆਤ ਕਰਨ ਉਪਰੰਤ ਨਗਰ ਨਿਗਮ ਹਾਲ ਵਿੱਚ ਅਧਿਕਾਰੀਆਂ ਤੇ ਸ਼ਹਿਰੀਆਂ ਨਾਲ ਮੀਟਿੰਗ ਕੀਤੀ ਗਈ। ਜਿਸ ’ਚ ਉਨ੍ਹਾਂ ਕਿਹਾ ਕਿ ਸਵੱਛ ਪੰਜਾਬ ਪੰਦਰਵਾੜਾ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਲੋਕਾਂ ਨੂੰ ਆਪਣੀ ਜੁੰਮੇਵਾਰੀ ਪਛਾਣ ਕੇ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਕਰਨ ’ਤੇ ਯੋਗ ਥਾਂ ’ਤੇ ਸੁੱਟਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੰਤੋਸ਼ ਕੁਮਾਰ ਗੋਗੀ ਨੇ ਕੂੜੇ ਦੇ ਡੰਪਾਂ ਸਬੰਧੀ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾ ਤੋਂ ਜਾਣੂ ਕਰਵਾਇਆ। ਵਾਲਮੀਕਿ ਆਗੂ ਧਰਮਵੀਰ ਸੇਠੀ ਨੇ ਨਗਰ ਨਿਗਮ ’ਚ ਠੇਕੇ ’ਤੇ ਕੰਮ ਕਰਦੇ 134 ਕਰਮੀਆਂ ਨੂੰ ਪੱਕੇ ਕਰਨ ਦੀ ਮੰਗ ਰੱਖੀ ਤੇ ‘ਆਪ’ ਆਗੂ ਅਸ਼ੋਕ ਭਾਟੀਆ ਨੇ ਕਿਹਾ ਕਿ 10 ਸਾਲ ਤੋਂ ਕੰਮ ਕਰਦੇ ਇਨ੍ਹਾਂ ਕਾਮਿਆਂ ਨੂੰ ਪੱਕਾ ਕਰਨਾ ਬਹੁਤ ਜ਼ਰੂਰੀ ਹੈ ਤੇ ਸਰਕਾਰ ਨੂੰ ਇਸ ਵੱਲ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਸ਼ਹਿਰ ਦੇ ਪ੍ਰਾਜੈਕਟਾ ਦੀ ਰਿਪੋਰਟ ਲਈ ਤੇ ਇਨ੍ਹਾਂ ਪ੍ਰੋਜੈਕਟਾ ਨੂੰ ਸਫ਼ਲ ਬਣਾਉਣ ਤੇ ਸ਼ਹਿਰ ਦੀਆਂ ਬੰਦ ਲਾਈਟਾਂ ਨੂੰ ਤੁਰੰਤ ਚਾਲੂ ਕਰਨ ਦੀਆਂ ਹਦਾਇਤਾਂ ਕੀਤੀਆਂ। ਇਸ ਮੌਕੇ ‘ਆਪ’ ਦੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ, ਕਸ਼ਮੀਰ ਸਿੰਘ ਮੱਲ੍ਹੀ, ਨਿਗਮ ਕਮਿਸ਼ਨਰ ਨਵਨੀਤ ਕੌਰ ਬੱਲ ਸ਼ਾਮਲ ਸਨ।