ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ: ਧਾਮੀ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਅਗਸਤ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਖ਼ਾਲਸਾ ਕਾਲਜ ਅੰਮ੍ਰਿਤਸਰ ਵਿੱਚ ਸੈਮੀਨਾਰ ਕਰਵਇਆ ਗਿਅ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਜਦੋਂ ਸਿੱਖ ਕੌਮ ਤੀਜੇ ਅਤੇ ਚੌਥੇ ਗੁਰੂ ਸਾਹਿਬ ਨਾਲ ਸਬੰਧਤ ਦੋ ਅਹਿਮ ਸ਼ਤਾਬਦੀਆਂ ਮਨਾ ਰਹੀ ਹੈ ਤਾਂ ਕੌਮੀ ਫ਼ਰਜ਼ ਬਣਦਾ ਹੈ ਕਿ ਗੁਰੂ ਸਾਹਿਬਾਨ ਵੱਲੋਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਜੋ ਸੰਸਥਾਗਤ ਉਪਰਾਲੇ ਕੀਤੇ ਉਸ ਦੀ ਸੇਧ ਵਿੱਚ ਅੱਗੇ ਵਧਿਆ ਜਾਵੇ। ਸੈਮੀਨਾਰ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ, ਸਿੱਖ ਵਿਦਵਾਨ ਡਾ. ਹਰਭਜਨ ਸਿੰਘ , ਡਾ. ਪਰਮਵੀਰ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਪ੍ਰਿੰਸੀਪਲ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਵਿਚਾਰਧਾਰਾ ਬਾਰੇ ਅਹਿਮ ਅਤੇ ਖੋਜ ਭਰਪੂਰ ਵਿਚਾਰ ਸਾਂਝੇ ਕੀਤੇ। ਇਸ ਤੋਂ ਪਹਿਲਾਂ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਸਵਾਗਤੀ ਸ਼ਬਦ ਕਹੇ।