ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਅਤੇ ਸੰਵਿਧਾਨ ਬਚਾਉਣ ਦੀ ਲੋੜ: ਘੁਬਾਇਆ

11:07 AM May 19, 2024 IST
ਮੱਲੂਵਾਲਾ ਵਿੱਚ ਮੀਟਿੰਗ ਦੌਰਾਨ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ।

ਪੱਤਰ ਪ੍ਰੇਰਕ
ਮਮਦੋਟ, 18 ਮਈ
ਫਿਰੋਜ਼ਪੁਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵੱਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਘੁਬਾਇਆ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਫਿਰੋਜ਼ਪੁਰ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ ਵੱਲੋਂ ਪਿੰਡ ਮੱਲੂਵਾਲਾ ਵਿੱਚ
ਗੁਰਮੀਤ ਸਿੰਘ ਸਰਪੰਚ ਦੇ ਘਰ ਰੱਖੇ ਪ੍ਰੋਗਰਾਮ ਵਿੱਚ ਤਿੰਨ ਦਰਜਨ ਤੋਂ ਵੱਧ ਸਰਪੰਚਾਂ ਵੱਲੋਂ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਫਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਆਸ਼ੂ ਬੰਗੜ, ਬਲਜੀਤ ਕੌਰ ਬੰਗੜ, ਅਮਰਿੰਦਰ ਸਿੰਘ ਟਿੱਕਾ, ਅੰਗੂਰ ਸਿੰਘ ਸਰਪੰਚ ਦਿਲਾ ਰਾਮ, ਚੇਅਰਮੈਨ ਗੁਰਬਚਨ ਸਿੰਘ, ਨਿਰਵੈਰ ਸਿੰਘ ਸਰਪੰਚ ਕਿਲੀ, ਹੰਸਾ ਸਿੰਘ ਕਾਮਰੇਡ ਸਮੇਤ ਵੱਡੀ ਗਿਣਤੀ ਵਿੱਚ ਸਰਪੰਚ ਹਾਜ਼ਰ ਸਨ। ਸ਼ੇਰ ਸਿੰਘ ਘੁਬਾਇਆ ਨੇ ਕਿਹਾ ਕਿ ਉਹ ਹਾਈ ਕਮਾਨ ਵੱਲੋਂ ਦਿੱਤੀਆਂ ਪੰਜ ਗਾਰੰਟੀਆਂ ਨੂੰ ਲੈ ਕੇ ਹੁਣ ਮੈਦਾਨ ਵਿੱਚ ਉਤਰੇ ਹਨ ਅਤੇ ਲੋਕਾਂ ਦਾ ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮੌਕੇ ਦੇਸ਼ ਨੂੰ ਅਤੇ ਦੇਸ਼ ਦੇ ਸੰਵਿਧਾਨ ਨੂੰ ਬਚਾਉਣ ਦੀ ਲੋੜ ਹੈ। ਇਸ ਮੌਕੇ ਅਕਾਲੀ ਦਲ ਨੂੰ ਛੱਡ ਕੇ ਰਵਿੰਦਰ ਸਿੰਘ ਨੰਬਰਦਾਰ ਭੂਰੇ ਕਲਾਂ ਦਵਿੰਦਰ ਸਿੰਘ ਪੀਰ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।

Advertisement

Advertisement