For the best experience, open
https://m.punjabitribuneonline.com
on your mobile browser.
Advertisement

ਰੂਪਨਗਰ ਦੇ ਨਵੇਂ ਸਿਵਲ ਸਰਜਨ ਨੇ ਅਹੁਦਾ ਸੰਭਾਲਿਆ

06:58 AM Aug 18, 2024 IST
ਰੂਪਨਗਰ ਦੇ ਨਵੇਂ ਸਿਵਲ ਸਰਜਨ ਨੇ ਅਹੁਦਾ ਸੰਭਾਲਿਆ
ਸਿਵਲ ਸਰਜਨ ਡਾ. ਤਰਸੇਮ ਸਿੰਘ ਦਾ ਸਵਾਗਤ ਕਰਦਾ ਹੋਇਆ ਦਫ਼ਤਰੀ ਅਮਲਾ। -ਫੋਟੋ: ਜਗਮੋਹਨ ਸਿੰਘ
Advertisement

ਰੂਪਨਗਰ: ਸਥਾਨਕ ਸਰਕਾਰੀ ਹਸਪਤਾਲ ਦੇ ਨਵੇਂ ਸਿਵਲ ਸਰਜਨ ਡਾ. ਤਰਸੇਮ ਸਿੰਘ ਨੇ ਆਪਣਾ ਅਹੁਦਾ ਸੰਭਾਲ ‌ਲਿਆ ਹੈ। ਉਹ ਡਿਪਟੀ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਦੇ ਅਹੁਦੇ ਤੋਂ ਬਦਲ ਕੇ ਇੱਥੇ ਆਏ ਹਨ। ਮਈ 2024 ਵਿੱਚ ਡਿਪਟੀ ਡਾਇਰੈਕਟਰ ਵਜੋਂ ਪਦਉੱਨਤ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਲਗਪਗ 6 ਸਾਲ ਰੂਪਨਗਰ ਵਿੱਚ ਹੀ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਵਜੋਂ ਤਾਇਨਾਤ ਰਹੇ ਹਨ ਅਤੇ ਉਸ ਤੋਂ ਪਹਿਲਾਂ ਵੀ ਉਹ ਬਤੌਰ ਹੱਡੀ ਰੋਗ ਮਾਹਿਰ ਰੂਪਨਗਰ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਕਰਦੇ ਰਹੇ ਹਨ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਨਵਰੂਪ ਕੌਰ, ਐੱਸਐੱਮਓ ਡਾ. ਅਮਰਜੀਤ ਸਿੰਘ, ਮਾਸ ਮੀਡੀਆ ਅਫ਼ਸਰ ਰੀਤੂ, ਡਿਪਟੀ ਮਾਸ ਮੀਡੀਆ ਅਫ਼ਸਰ ਰਵਿੰਦਰ ਸਿੰਘ, ਰਵੀ ਚੰਦਨ, ਮਨਿੰਦਰ ਸਿੰਘ, ਹਰਜਿੰਦਰ ਸਿੰਘ, ਪੀਏ ਬਲਜੀਤ ਕੌਰ, ਅਰਵਿੰਦ ਕੌਰ, ਸੁਦੇਸ਼ ਕੁਮਾਰ, ਅਜੇ ਕੁਮਾਰ, ਅਮਨ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement
Advertisement
Author Image

Advertisement