For the best experience, open
https://m.punjabitribuneonline.com
on your mobile browser.
Advertisement

ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਭਲਕ ਤੋਂ ਹੋਣਗੇ ਲਾਗੂ

07:50 AM Aug 27, 2023 IST
ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਭਲਕ ਤੋਂ ਹੋਣਗੇ ਲਾਗੂ
Advertisement

ਪੱਤਰ ਪ੍ਰੇਰਕ
ਜਲੰਧਰ, 26 ਅਗਸਤ
ਪੰਜਾਬ ਸਰਕਾਰ ਦੇ ਮਾਲੀਏ ਵਿੱਚ ਵਾਧਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਕੁਲੈਕਟਰ-ਕਮ-ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹਾ ਜਲੰਧਰ ਵਿੱਚ ਨਵੇਂ ਕੁਲੈਕਟਰ ਰੇਟ ਜਾਰੀ ਕੀਤੇ ਗਏ ਹਨ। ਇਹ ਰੇਟ ਔਸਤ 10 ਫੀਸਦੀ ਦੇ ਵਾਧੇ ਨਾਲ ਜ਼ਿਲ੍ਹੇ ਵਿੱਚ ਸਾਲ 2023-24 ਲਈ 28 ਅਗਸਤ ਤੋਂ ਲਾਗੂ ਹੋਣਗੇ। ਜ਼ਿਲ੍ਹਾ ਕੁਲੈਕਟਰ ਵੱਲੋਂ ਪੰਜਾਬ ਸਟੈਂਪ (ਡੀਲਿੰਗ ਆਫ਼ ਅੰਡਰ ਵੈਲਿਊਡ ਇੰਸਟਰੂਮੈਂਟ) ਨਿਯਮ 1983 ਨਿਯਮ 3-ਏ ਤਹਿਤ ਮਿਲੇ ਅਧਿਕਾਰਾਂ ਅਨੁਸਾਰ ਸਾਲ 2023-24 ਦੌਰਾਨ ਜ਼ਿਲ੍ਹਾ ਜਲੰਧਰ ਵਿੱਚ ਆਉਂਦੀਆਂ ਜ਼ਮੀਨਾਂ/ ਜਾਇਦਾਦਾਂ ਦਾ ਘੱਟੋ-ਘੱਟ ਮੁੱਲ ਖੇਤਰ ਅਤੇ ਸ਼੍ਰੇਣੀ ਅਨੁਸਾਰ ਕਿਸੇ ਵੀ ਜਾਇਦਾਦ ਦੇ ਤਬਾਦਲੇ ’ਤੇ ਸਰਕਾਰੀ ਹਦਾਇਤਾਂ ਅਨੁਸਾਰ ਸਟੈਂਪ ਡਿਊਟੀ ਲਗਾਉਣ ਦੇ ਮੰਤਵ ਤਹਿਤ ਨਿਰਧਾਰਤ ਕੀਤਾ ਗਿਆ ਹੈ। ਸ੍ਰੀ ਸਾਰੰਗਲ ਨੇ ਕਿਹਾ ਕਿ ਇਹ ਰੇਟ ਲੋਕ ਹਿੱਤਾਂ ਦੀ ਰਾਖੀ ਲਈ ਮਾਲ ਅਧਿਕਾਰੀਆਂ ਵੱਲੋਂ ਵੱਖ-ਵੱਖ ਸਬੰਧਤ ਧਿਰਾਂ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ ਕੀਤੀਆਂ ਸਿਫ਼ਾਰਿਸ਼ਾਂ ਦੇ ਅਧਾਰ ’ਤੇ ਨਿਸ਼ਚਿਤ ਕੀਤੇ ਗਏ ਹਨ।

Advertisement

Advertisement
Advertisement
Author Image

sukhwinder singh

View all posts

Advertisement