ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਵੇਂ ਫ਼ੌਜਦਾਰੀ ਕਾਨੂੰਨ ਪਹਿਲੀ ਤੋਂ ਹੋਣਗੇ ਲਾਗੂ

07:10 AM Jun 29, 2024 IST

ਨਵੀਂ ਦਿੱਲੀ, 28 ਜੂਨ
ਨਵੇਂ ਫ਼ੌਜਦਾਰੀ ਕਾਨੂੰਨ ਪਹਿਲੀ ਜੁਲਾਈ ਤੋਂ ਅਮਲ ਵਿੱਚ ਆ ਜਾਣਗੇ। ਇਸ ਦਿਨ ਦੇਸ਼ ਦੇ ਸਾਰੇ 17,500 ਥਾਣਿਆਂ ਵਿੱਚ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ ਜਿਸ ਵਿੱਚ ਔਰਤਾਂ, ਨੌਜਵਾਨਾਂ, ਵਿਦਿਆਰਥੀਆਂ, ਸੀਨੀਅਰ ਸਿਟੀਜ਼ਨਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੂੰ ਨਵੇਂ ਫੌਜਦਾਰੀ ਕਾਨੂੰਨ ਦੀਆਂ ਖਾਸ ਵਿਸ਼ੇਸ਼ਤਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਨਵੇਂ ਕਾਨੂੰਨ ‘ਭਾਰਤੀ ਨਿਆਏ ਸੰਹਿਤਾ 2023’, ‘ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023’ ਅਤੇ ‘ਭਾਰਤੀ ਸਾਕਸ਼ਯਾ ਅਧਿਨਿਯਮ 2023’ ਪਹਿਲੀ ਜੁਲਾਈ ਤੋਂ ਅਮਲ ਵਿੱਚ ਆ ਜਾਣਗੇ। ਇਹ ਕਾਨੂੰਨ ਕ੍ਰਮਵਾਰ ਬਰਤਾਨਵੀ ਯੁੱਗ ਦੇ ਇੰਡੀਅਨ ਪੀਨਲ ਕੋਡ (ਆਈਪੀਸੀ), ਕੋਡ ਆਫ ਕ੍ਰਿਮੀਨਲ ਪ੍ਰੋਸੀਜ਼ਰ (ਸੀਆਰਪੀਸੀ) ਅਤੇ ਇੰਡੀਅਨ ਐਵੀਡੈਂਸ ਐਕਟ ਦੀ ਥਾਂ ਲੈਣਗੇ।
ਸੂਤਰਾਂ ਨੇ ਕਿਹਾ ਕਿ ਦੇਸ਼ ਦੇ ਹਰੇਕ ਥਾਣੇ ਦਾ ਇੰਚਾਰਜ ਪੁਲੀਸ ਅਧਿਕਾਰੀ ਪਹਿਲੀ ਜੁਲਾਈ ਨੂੰ ਹੋਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਵਿੱਚ ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗਾ। ਉਨ੍ਹਾਂ ਕਿਹਾ ਕਿ ਥਾਣੇ ਜਾਂ ਢੁਕਵੀਂ ਥਾਂ ’ਤੇ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਔਰਤਾਂ, ਨੌਜਵਾਨ, ਵਿਦਿਆਰਥੀ, ਸੀਨੀਅਰ ਸਿਟੀਜ਼ਨ, ਸਾਬਕਾ ਪੁਲੀਸ ਅਧਿਕਾਰੀ, ਉੱਘੀਆਂ ਸ਼ਖ਼ਸੀਅਤਾਂ ਅਤੇ ਸਵੈ-ਸਹਾਇਤਾ ਪ੍ਰਾਪਤ ਗਰੁੱਪ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਆਂਗਣਵਾੜੀ ਕੇਂਦਰ ਤੇ ਸਥਾਨਕ ਸ਼ਾਂਤੀ ਕਮੇਟੀਆਂ ਤੇ ਸਕੂਲ, ਕਾਲਜ ਆਦਿ ਵਰਗੀਆਂ ਵਿਦਿਅਕ ਸੰਸਥਾਵਾਂ ਵੀ ਸ਼ਮੂਲੀਅਤ ਕਰਨਗੀਆਂ। -ਪੀਟੀਆਈ

Advertisement

Advertisement
Advertisement