For the best experience, open
https://m.punjabitribuneonline.com
on your mobile browser.
Advertisement

ਨਵੇਂ ਭਾਰਤੀ ਸਫ਼ੀਰ ਨੇ ਰੂਸੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

07:00 AM Apr 18, 2024 IST
ਨਵੇਂ ਭਾਰਤੀ ਸਫ਼ੀਰ ਨੇ ਰੂਸੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
Advertisement

ਮਾਸਕੋ: ਭਾਰਤ ਅਤੇ ਰੂਸ ਨੇ ਚਲੰਤ ਖੇਤਰੀ ਅਤੇ ਆਲਮੀ ਮੁੱਦਿਆਂ ਬਾਰੇ ਬੁੱਧਵਾਰ ਨੂੰ ਵਿਚਾਰ ਵਟਾਂਦਰਾ ਕੀਤਾ। ਭਾਰਤ ਦੇ ਰੂਸ ’ਚ ਨਵੇਂ ਨਿਯੁਕਤ ਕੀਤੇ ਗਏ ਸਫ਼ੀਰ ਵਿਨੇ ਕੁਮਾਰ ਨੇ ਇਥੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕੀਤੀ। ਮਾਸਕੋ ’ਚ ਭਾਰਤੀ ਮਿਸ਼ਨ ਨੇ ‘ਐਕਸ’ ’ਤੇ ਪਾਈ ਪੋਸਟ ’ਚ ਕਿਹਾ ਕਿ ਸਫ਼ੀਰ ਵਿਨੇ ਕੁਮਾਰ ਨੇ ਸ਼ਿਸ਼ਟਾਚਾਰ ਵਜੋਂ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕੀਤੀ। ਦੋਹਾਂ ਨੇ ਆਉਣ ਵਾਲੇ ਦਿਨਾਂ ’ਚ ਹੋਣ ਵਾਲੀ ਉੱਚ ਪੱਧਰੀ ਦੁਵੱਲੀ ਗੱਲਬਾਤ ਬਾਰੇ ਵੀ ਚਰਚਾ ਕੀਤੀ ਜਿਸ ਨਾਲ ਭਾਰਤ ਅਤੇ ਰੂਸ ਦੇ ਵਿਸ਼ੇਸ਼ ਰਣਨੀਤਕ ਸਬੰਧ ਹੋਰ ਮਜ਼ਬੂਤ ਹੋਣਗੇ। ਇਸ ਤੋਂ ਪਹਿਲਾਂ ਵਿਨੇ ਕੁਮਾਰ ਨੇ ਵਿਦੇਸ਼ ਮਾਮਲਿਆਂ ਬਾਰੇ ਉਪ ਮੰਤਰੀ ਆਦਰੇ ਰੁਡੇਨਕੋ ਨੂੰ ਆਪਣੇ ਦਸਤਾਵੇਜ਼ ਪੇਸ਼ ਕੀਤੇ। ਵਿਨੇ ਕੁਮਾਰ ਦਾ ਰੂਸੀ ਵਿਦੇਸ਼ ਮੰਤਰਾਲੇ ਅਤੇ ਭਾਰਤੀ ਸਫ਼ਾਰਤਖਾਨੇ ਦੇ ਅਧਿਕਾਰੀਆਂ ਨੇ ਨਿੱਘਾ ਸਵਾਗਤ ਕੀਤਾ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×