For the best experience, open
https://m.punjabitribuneonline.com
on your mobile browser.
Advertisement

ਨਵੇਂ ਵਜ਼ੀਰ ਰਵਜੋਤ ਤੇ ਮੁੰਡੀਆਂ ਨੇ ਅਹੁਦੇ ਸੰਭਾਲੇ

07:55 AM Sep 26, 2024 IST
ਨਵੇਂ ਵਜ਼ੀਰ ਰਵਜੋਤ ਤੇ ਮੁੰਡੀਆਂ ਨੇ ਅਹੁਦੇ ਸੰਭਾਲੇ
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਹੁਦਾ ਸਾਂਭਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਸਤੰਬਰ
ਪੰਜਾਬ ਦੇ ਨਵੇਂ ਵਜ਼ੀਰ ਡਾ. ਰਵਜੋਤ ਸਿੰਘ ਤੇ ਹਰਦੀਪ ਸਿੰਘ ਮੁੰਡੀਆਂ ਤੇ ਅੱਜ ਆਪੋ-ਆਪਣਾ ਅਹੁਦਾ ਸੰਭਾਲ ਲਿਆ ਹੈ। ਪੰਜਾਬ ਦੇ ਨਵ-ਨਿਯੁਕਤ ਸਥਾਨਕ ਸਰਕਾਰਾਂ ਤੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇਥੇ ਮਿਉਂਸਿਪਲ ਭਵਨ ਵਿੱਚ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹਰਭਜਨ ਸਿੰਘ ਈਟੀਓ ਦੀ ਹਾਜ਼ਰੀ ਵਿੱਚ ਕੈਬਨਿਟ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ। ਡਾ. ਰਵਜੋਤ ਸਿੰਘ ਨੇ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਹੀ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ ਤੇ ਵਿਕਾਸ ਕਾਰਜਾਂ ਦੀ ਸਟੇਟਸ ਰਿਪੋਰਟ ਤਿਆਰ ਕਰਨ ਨਿਰਦੇਸ਼ ਦਿੱਤੇ। ਦੂਜੇ ਪਾਸੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣਾ ਅਹੁਦਾ ਸੰਭਾਲਿਆ।

Advertisement

Advertisement
Advertisement
Author Image

joginder kumar

View all posts

Advertisement