ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ

06:29 AM May 17, 2024 IST
ਨਵੇਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 16 ਮਈ
ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਜ਼ਿਲ੍ਹਾ ਯੂਥ ਵਿੰਗ ਦਾ ਵਿਸਥਾਰ ਕਰਦੇ ਹੋਏ ਨੌਜਵਾਨਾਂ ਨੂੰ ਅਹਿਮ ਅਹੁਦੇ ਦੇ ਕੇ ਨਿਵਾਜਿਆ ਹੈ। ਨਵੇਂ ਅਹੁਦੇਦਾਰਾਂ ਵਿੱਚ ਸਾਰੇ ਵਰਗਾਂ ਨੂੰ ਨੁਮਾਇੰਦਗੀ ਦਿੱਤੀ ਗਈ ਹੈ। ਰਮਨ ਅਰੋੜਾ ਨੂੰ ਸੀਨੀਅਰ ਮੀਤ ਪ੍ਰਧਾਨ, ਪਰਮਿੰਦਰ ਸਿੰਘ ਲਵਲੀ, ਹਰਜਿੰਦਰ ਸਿੰਘ ਬਿੱਲਾ ਅਤੇ ਹਰਦੀਪ ਧੀਮਾਨ ਨੂੰ ਮੀਤ ਪ੍ਰਧਾਨ ਥਾਪਿਆ ਗਿਆ ਹੈ। ਸ੍ਰੀ ਸੋਹਾਨਾ ਨੇ ਇਨ੍ਹਾਂ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਨੌਜਵਾਨ ਵਰਗ ਦਾ ਪੰਜਾਬ ਦੀ ‘ਆਪ’ ਸਰਕਾਰ ਸਮੇਤ ਬਾਕੀ ਸਿਆਸੀ ਪਾਰਟੀਆਂ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨੂੰ ਇਹ ਗੱਲ ਸਮਝ ਆ ਚੁੱਕੀ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਅਸਲ ਪਹਿਰੇਦਾਰ ਪਾਰਟੀ ਹੈ, ਇਸ ਲਈ ਪੰਜਾਬ ਨੂੰ ਬਚਾਉਣ ਲਈ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾਉਣਾ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਬਹੁਮਤ ਨਾਲ ਜਿੱਤੇਗਾ।

Advertisement

Advertisement
Advertisement