For the best experience, open
https://m.punjabitribuneonline.com
on your mobile browser.
Advertisement

ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰ ਅਰੁਨਾ ਚੌਧਰੀ ਦੇ ਘਰ ਪੁੱਜੇ

06:34 AM Jul 18, 2023 IST
ਯੂਥ ਕਾਂਗਰਸ ਦੇ ਨਵ ਨਿਯੁਕਤ ਅਹੁਦੇਦਾਰ ਅਰੁਨਾ ਚੌਧਰੀ ਦੇ ਘਰ ਪੁੱਜੇ
ਯੂਥ ਕਾਂਗਰਸ ਦੇ ਨਵ-ਨਿਯੁਕਤ ਅਹੁਦੇਦਾਰਾਂ ਨਾਲ ਵਿਧਾਇਕਾ ਅਰੁਨਾ ਚੌਧਰੀ ਤੇ ਹੋਰ।-ਫੋਟੋ : ਸਾਗਰ
Advertisement

ਪੱਤਰ ਪ੍ਰੇਰਕ
ਦੀਨਾਨਗਰ, 17 ਜੁਲਾਈ
ਯੂਥ ਕਾਂਗਰਸ ਦੀਆਂ ਚੋਣਾਂ ਵਿੱਚ ਜੇਤੂ ਰਹਿਣ ਤੋਂ ਬਾਅਦ ਅੱਜ ਨਵਨਿਯੁਕਤ ਹਲਕਾ ਦੀਨਾਨਗਰ ਪ੍ਰਧਾਨ ਰੰਮੀ ਠਾਕੁਰ, ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਰਾਜ ਬਹਿਰਾਮਪੁਰ ਅਤੇ ਸੂਬਾ ਜਨਰਲ ਸਕੱਤਰ ਹਿਮਾਂਸ਼ੂ ਗੋਸਾਈਂ ਸਣੇ ਸਾਰੇ ਅਹੁਦੇਦਾਰਾਂ ਨੇ ਵਿਧਾਇਕਾ ਅਰੁਨਾ ਚੌਧਰੀ ਅਤੇ ਸੀਨੀਅਰ ਨੇਤਾ ਅਸ਼ੋਕ ਚੌਧਰੀ ਦੇ ਗ੍ਰਹਿ ਪਹੁੰਚ ਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਅਰੁਨਾ ਚੌਧਰੀ ਨੇ ਨਵਨਿਯੁਕਤ ਅਹੁਦੇਦਾਰਾਂ ਦਾ ਹਾਰ ਪਾ ਕੇ ਸਨਮਾਨ ਕੀਤਾ। ਇਸ ਦੌਰਾਨ ਨਵਨਿਯੁਕਤ ਪ੍ਰਧਾਨ ਰੰਮੀ ਠਾਕੁਰ ਅਤੇ ਹੋਰਨਾਂ ਅਹੁਦੇਦਾਰਾਂ ਨੇ ਭਰੋਸਾ ਦਿੱਤਾ ਕਿ ਉਹ ਪਹਿਲਾਂ ਨਾਲੋਂ ਵੀ ਜ਼ਿਆਦਾ ਮਿਹਨਤ ਕਰਦੇ ਹੋਏ ਕਾਂਗਰਸ ਪਾਰਟੀ ਦੀ ਮਜ਼ਬੂਤੀ ਤੇ ਤਰੱਕੀ ਲਈ ਕੰਮ ਕਰਨਗੇ। ਉਨ੍ਹਾਂ ਯੂਥ ਕਾਂਗਰਸ ਦੀਆਂ ਚੋਣਾਂ ਜ਼ਰੀਏ ਨਵੇਂ ਨੌਜਵਾਨਾਂ ਨੂੰ ਅੱਗੇ ਆਉਣ ਦਾ ਮੌਕਾ ਪ੍ਰਦਾਨ ਕਰਨ ਲਈ ਰਾਹੁਲ ਗਾਂਧੀ ਦੀ ਉਸਾਰੂ ਸੋਚ ਦੀ ਸ਼ਲਾਘਾ ਕੀਤੀ। ਇਸ ਮੌਕੇ ਨੌਜਵਾਨਾਂ ਵੱਲੋਂ ਵਿਧਾਇਕਾ ਅਰੁਨਾ ਚੌਧਰੀ ਦੇ ਹੱਕ ਵਿੱਚ ਨਾਅਰੇ ਲਗਾਉਂਦਿਆਂ ਕਿਹਾ ਕਿ ਦੀਨਾਨਗਰ ਹਲਕੇ ਦਾ ਸਾਰਾ ਯੂਥ ਹੁਣ ਉਨ੍ਹਾਂ ਦੇ ਨਾਲ ਹੈ। ਇਸ ਮੌਕੇ ਯੂਥ ਨੇਤਾ ਅਭਨਿਵ ਚੌਧਰੀ ਵੀ ਹਾਜ਼ਰ ਸਨ।

Advertisement

Advertisement
Tags :
Author Image

Advertisement
Advertisement
×