For the best experience, open
https://m.punjabitribuneonline.com
on your mobile browser.
Advertisement

ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਅੱਜ ਚੁਕਵਾਈ ਜਾਵੇਗੀ ਸਹੁੰ

06:45 AM Nov 19, 2024 IST
ਜ਼ਿਲ੍ਹੇ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਅੱਜ ਚੁਕਵਾਈ ਜਾਵੇਗੀ ਸਹੁੰ
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡੀਸੀ ਜਤਿੰਦਰ ਜੋਰਵਾਲ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 18 ਨਵੰਬਰ
ਜ਼ਿਲ੍ਹੇ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦਾ ਸਹੁੰ ਚੁੱਕ ਸਮਾਗਮ ਧਨਾਨਸੂ ਵਿੱਚ ਮੰਗਲਵਾਰ ਹੋਵੇਗਾ ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਮਾਗਮ ਸਥਾਨ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਨਸੂ ਸਥਿਤ ਸਾਈਕਲ ਵੈਲੀ ਵਿੱਚ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹਾ ਦੀਆਂ ਨਵੀਆਂ ਚੁਣੀਆਂ 941 ਗਰਾਮ ਪੰਚਾਇਤਾਂ ਦੇ 6306 ਪੰਚਾਇਤ ਮੈਂਬਰਾਂ (ਪੰਚਾਂ) ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅਹੁਦੇ ਦੀ ਸਹੁੰ ਚੁਕਾਉਣਗੇ ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਅਧਿਕਾਰੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀ ਸਮਾਗਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਕਿ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਫਿਕ ਦੀ ਸੁਚਾਰੂ ਵਿਵਸਥਾ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਪੁਲੀਸ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਕਿ ਦੂਰ-ਨੇੜੇ ਤੋਂ ਪਹੁੰਚਣ ਵਾਲੇ ਲੋਕ ਸੁਖਾਲੇ ਢੰਗ ਨਾਲ ਸਮਾਗਮ ਵਾਲੀ ਥਾਂ ਉਤੇ ਪਹੁੰਚ ਸਕਣ।

Advertisement

Advertisement
Advertisement
Author Image

sukhwinder singh

View all posts

Advertisement