ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਗਲੀ ਸਰਕਾਰ ਜੰਮੂ ਖਿ਼ੱਤਾ ਤੈਅ ਕਰੇਗਾ: ਅਮਿਤ ਸ਼ਾਹ

08:13 AM Sep 08, 2024 IST
ਰੈਲੀ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ

ਜੰਮੂ, 7 ਸਤੰਬਰ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕਾਂ ਨੂੰ ਭਾਜਪਾ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਜੰਮੂ ਖੇਤਰ ਹੀ ਇਹ ਤੈਅ ਕਰੇਗਾ ਕਿ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਤੋਂ ਬਾਅਦ ਕਿਸ ਦੀ ਸਰਕਾਰ ਬਣੇਗੀ। ਜੰਮੂ ਕਸ਼ਮੀਰ ਵਿੱਚ 18 ਸਤੰਬਰ, 25 ਸਤੰਬਰ ਅਤੇ ਪਹਿਲੀ ਅਕਤੂਬਰ ਨੂੰ ਵੋਟਿੰਗ ਹੋਣੀ ਹੈ। ਵੋਟਾਂ ਦੀ ਗਿਣਤੀ 8 ਅਕਤੂਬਰ ਨੂੰ ਹੋਵੇਗੀ।
ਜੰਮੂ ਉੱਤਰੀ ਵਿਧਾਨ ਸਭਾ ਖੇਤਰ ਦੇ ਪਲੌਰਾ ਵਿੱਚ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼ਾਹ ਨੇ ਜੰਮੂ ਦੇ ਜ਼ਿਲ੍ਹਿਆਂ ਦੀਆਂ ਉਨ੍ਹਾਂ 11 ਸੀਟਾਂ ਤੋਂ ਭਾਜਪਾ ਉਮੀਦਵਾਰਾਂ ਦੀ ਜਾਣ-ਪਛਾਣ ਕਰਵਾਈ, ਜਿੱਥੇ ਆਖ਼ਰੀ ਗੇੜ ਵਿੱਚ ਵੋਟਿੰਗ ਹੋਣੀ ਹੈ। ਸ਼ਾਹ ਨੇ ਕਿਹਾ, ‘ਅਸੀਂ ਨਾ ਸਿਰਫ਼ ਉਨ੍ਹਾਂ ਦੇ ਵਿਰੋਧੀਆਂ ਨੂੰ ਹਰਾਉਣਾ ਹੈ ਬਲਕਿ ਇਹ ਵੀ ਯਕੀਨੀ ਬਣਾਉਣਾ ਹੈ ਕਿ ਵਿਰੋਧੀਆਂ ਦੀ ਜ਼ਮਾਨਤ ਜ਼ਬਤ ਹੋ ਜਾਵੇ।’ ਉਨ੍ਹਾਂ ਕਿਹਾ ਕਿ ਭਾਜਪਾ ਆਪਣੀ ਪੂਰੀ ਤਾਕਤ ਨਾਲ ਚੋਣਾਂ ਲੜੇਗੀ ਅਤੇ ਉਸ ਦੀ ਜਿੱਤ ’ਤੇ ਕਿਸੇ ਨੂੰ ਕੋਈ ਸ਼ੱਕ ਨਹੀਂ ਹੋਣਾ ਚਾਹੀਦਾ।
ਸ਼ਾਹ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਆਪਣੀ ਦੋ ਰੋਜ਼ਾ ਚੋਣ ਮੁਹਿੰਮ ਦੀ ਸਮਾਪਤੀ ਤੋਂ ਪਹਿਲਾਂ ਕੀਤੀ ਇਸ ਰੈਲੀ ਵਿੱਚ ਕਿਹਾ, ‘ਉਹ ਸਮਾਂ ਚਲਾ ਗਿਆ ਜਦੋਂ ਕੋਈ ਹੋਰ ਤੈਅ ਕਰਦਾ ਸੀ ਕਿ ਜੰਮੂ ਕਸ਼ਮੀਰ ਵਿੱਚ ਕਿਸ ਦੀ ਸਰਕਾਰ ਬਣੇਗੀ। ਹੁਣ ਜੰਮੂ ਤੈਅ ਕਰੇਗਾ ਕਿ ਕਿਸ ਦੀ ਸਰਕਾਰ ਬਣੇਗੀ। ਪ੍ਰਧਾਨ ਮੰਤਰੀ ਮੋਦੀ ਨੇ ਵਿਤਕਰਾ ਤੇ ਬੇਇਨਸਾਫੀ ਖ਼ਤਮ ਕਰ ਕੇ ਤੁਹਾਡਾ ਮਾਣ ਬਹਾਲ ਕੀਤਾ ਹੈ। ਉਸ ਸਰਕਾਰ ਦਾ ਬਣਨਾ ਯਕੀਨੀ ਬਣਾਓ ਜਿਹੜੀ ਕਿ ਤੁਹਾਡੇ ਲਈ ਕੰਮ ਕਰੇ ਤਾਂ ਜੋ ਤੁਹਾਨੂੰ ਕੌਲਾ ਚੁੱਕ ਕੇ ਮੰਗਣ ਲਈ ਸ੍ਰੀਨਗਰ ਨਾ ਜਾਣਾ ਪਵੇ।’’ ਉਨ੍ਹਾਂ ਰੈਲੀ ਵਾਲੀ ਜਗ੍ਹਾ ਛੱਡਣ ਤੋਂ ਪਹਿਲਾਂ ਭਾਜਪਾ ਵਰਕਰਾਂ ਨੂੰ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਸਹੁੰ ਚੁੱਕਣ ਵਾਸਤੇ ਕਿਹਾ। ਸ਼ਾਹ ਨੇ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ ਦੇ ਗੱਠਜੋੜ ’ਤੇ ਵੀ ਨਿਸ਼ਾਨਾ ਸੇਧਿਆ। -ਪੀਟੀਆਈ

Advertisement

ਜੰਮੂ ਕਸ਼ੀਮਰ ਵਿੱਚ ਕੌਮੀ ਝੰਡੇ ਅਤੇ ਸੰਵਿਧਾਨ ਤਹਿਤ ‘ਇਤਿਹਾਸਕ’ ਵਿਧਾਨ ਸਭਾ ਚੋਣਾਂ ਹੋ ਰਹੀਆਂ ਨੇ: ਸ਼ਾਹ

ਜੰਮੂ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੰਮੂ ਕਸ਼ਮੀਰ ਦਾ ਸੂਬੇ ਦਾ ਦਰਜਾ ਬਹਾਲ ਕਰਨ ਦਾ ਭਰੋਸਾ ਦਿੰਦੇ ਹੋਏ ਅੱਜ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਵੱਲੋਂ ਧਾਰਾ 370 ਦੇ ਜ਼ਿਆਦਾਤਰ ਪ੍ਰਬੰਧਾਂ ਨੂੰ ਰੱਦ ਕੀਤੇ ਜਾਣ ਤੋਂ ਬਾਅਦ ਇਹ ਚੋਣ ਜੰਮੂ ਕਸ਼ਮੀਰ ਵਿੱਚ ਕੌਮੀ ਝੰਡੇ ਅਤੇ ਸੰਵਿਧਾਨ ਤਹਿਤ ਹੋਣ ਵਾਲੀ ਪਹਿਲੀ ਵਿਧਾਨ ਸਭਾ ਚੋਣ ਹੈ। ਸ਼ਾਹ ਨੇ ਕਾਂਗਰਸ-ਨੈਸ਼ਨਲ ਕਾਂਗਰਸ ਗੱਠਜੋੜ ’ਤੇ ‘ਪੁਰਾਣੀ ਵਿਵਸਥਾ’ ਨੂੰ ਪੁਨਰਜੀਵਤ ਕਰਨ ਦੀਆਂ ਕੋਸ਼ਿਸ਼ਾਂ ਕਰਨ ਅਤੇ ਜੰਮੂ ਕਸ਼ਮੀਰ ਨੂੰ ਅਤਿਵਾਦ ਤੇ ਭ੍ਰਿਸ਼ਟਾਚਾਰ ਵੱਲ ਧੱਕਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਵੀ ਲਾਇਆ। -ਪੀਟੀਆਈ

Advertisement
Advertisement