ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੋਟਕਪੂਰਾ ਗੋਲੀ ਕਾਂਡ ਦੀ ਅਗਲੀ ਸੁਣਵਾਈ 25 ਨੂੰ

06:48 AM Jul 19, 2023 IST

ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 18 ਜੁਲਾਈ
ਕੋਟਕਪੂਰਾ ਗੋਲੀ ਕਾਂਡ ਦੀ ਅੱਜ ਇਲਾਕਾ ਮੈਜਿਸਟਰੇਟ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਅਗਲੀ ਤਾਰੀਖ 25 ਜੁਲਾਈ ਨਿਸ਼ਚਤ ਕੀਤੀ ਹੈ ਤੇ ਉਸੇ ਦਨਿ ਮੁਲਜ਼ਮਾਂ ਵੱਲੋਂ ਦਿੱਤੀਆਂ ਦਰਖ਼ਾਸਤਾਂ ’ਤੇ ਵੀ ਸੁਣਵਾਈ ਹੋਵੇਗੀ। ਅੱਜ ਅਦਾਲਤ ਵਿੱਚ ਆਈਜੀ ਅਮਰ ਸਿੰਘ ਚਾਹਲ ਅਤੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਪੰਧੇਰ ਹਾਜ਼ਰ ਸਨ। ਜਦੋਂ ਕਿ ਸਾਬਕਾ ਡੀਜੀਪੀ ਸੁਮੇਧ ਸੈਣੀ, ਸੁਖਬੀਰ ਸਿੰਘ ਬਾਦਲ, ਆਈਜੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਸੁਖਬੀਰ ਸਿੰਘ ਬਾਦਲ ਨੇ ਅਦਾਲਤ ਵਿੱਚ ਅਰਜ਼ੀ ਦੇ ਕੇ ਵਿਦੇਸ਼ ਜਾਣ ਦੀ ਆਗਿਆ ਮੰਗੀ ਸੀ। ਅਦਾਲਤ ਨੇ ਸੁਖਬੀਰ ਸਿੰਘ ਬਾਦਲ ਨੂੰ ਦਸ ਦਨਿਾਂ ਲਈ ਵਿਦੇਸ਼ ਜਾਣ ਦੀ ਆਗਿਆ ਦੇ ਦਿੱਤੀ ਹੈ ਅਤੇ ਇਸ ਬਦਲੇ ਉਸ ਤੋਂ 50 ਲੱਖ ਰੁਪਏ ਦੀ ਬੈਂਕ ਗਾਰੰਟੀ ਮੰਗੀ ਗਈ ਹੈ।

Advertisement

Advertisement
Tags :
ਅਗਲੀਸੁਣਵਾਈਕਾਂਡ:ਕੋਟਕਪੂਰਾਗੋਲੀ
Advertisement