ਐੱਨਜੀਟੀ ਦੀ ਟੀਮ ਵੱਲੋਂ ਪਿੰਡਾਂ ਦਾ ਦੌਰਾ
08:40 AM Oct 04, 2024 IST
ਤਰਨ ਤਾਰਨ (ਗੁਰਬਖਸ਼ਪੁਰੀ):
Advertisement
ਸੁਪਰੀਮ ਕੋਰਟ ਦੇ ਹੁਕਮਾਂ ’ਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਵੱਲੋਂ ਭੇਜੇ ਗਏ ਅਬਜ਼ਰਵਰ ਦਿਨੇਸ਼ ਮੀਨਾ, ਮੁੱਖ ਖੇਤੀਬਾੜੀ ਅਧਿਕਾਰੀ ਡਾ. ਹਰਪਾਲ ਸਿੰਘ ਪੰਨੂ ਅਤੇ ਐੱਸਡੀਓ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਜਸਮੀਤ ਸਿੰਘ ਆਧਾਰਿਤ ਇਕ ਟੀਮ ਨੇ ਅੱਜ ਜ਼ਿਲ੍ਹੇ ਦੇ ਪਿੰਡ ਭਰੋਵਾਲ, ਫਤਿਆਬਾਦ, ਝੰਡੇਰ ਮਹਾਂਪੁਰਖਾ, ਪੰਡੋਰੀ ਰਣ ਸਿੰਘ, ਪੰਡੋਰੀ ਹਸਨ ਦਾ ਦੌਰਾ ਕਰਕੇ ਪਰਾਲੀ ਪ੍ਰਬੰਧਨ ਦਾ ਸਰਵੇਖਣ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਪਰਾਲੀ ਸਾੜਨ ਵਾਲੀਆਂ ਥਾਵਾਂ ਦਾ ਦੌਰਾ ਕੀਤਾ। ਮੁੱਖ ਖੇਤੀਬਾੜੀ ਅਧਿਕਾਰੀ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਭਰਪੂਰ ਯਤਨ ਕੀਤੇ ਹਨ ਅਤੇ ਕਿਸਾਨਾਂ ਨੂੰ ਵਿਭਾਗ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਖੇਤੀ ਮਸ਼ੀਨਰੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾਉਣ ਦਿੱਤੀ ਜਾਵੇਗੀ।
Advertisement
Advertisement