ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ ਨੇ ਇੰਜਨੀਅਰ ਰਾਸ਼ਿਦ ਨੂੰ ਸਹੁੰ ਚੁੱਕਣ ਦੀ ਸਹਿਮਤੀ ਦਿੱਤੀ

07:00 AM Jul 02, 2024 IST

ਨਵੀਂ ਦਿੱਲੀ: ਜੇਲ੍ਹ ਵਿੱਚ ਨਜ਼ਰਬੰਦ ਕਸ਼ਮੀਰੀ ਆਗੂ ਅਤੇ ਨਵੇਂ ਚੁਣੇ ਗਏ ਸੰਸਦ ਮੈਂਬਰ ਸ਼ੇਖ ਅਬਦੁਲ ਰਾਸ਼ਿਦ (ਇੰਜਨੀਅਰ ਰਾਸ਼ਿਦ ਵਜੋਂ ਮਕਬੂਲ) ਦੇ ਪੰਜ ਜੁਲਾਈ ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ ਕਿਉਂਕਿ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਇਸ ਬਾਰੇ ਵਿਸ਼ੇਸ਼ ਅਦਾਲਤ ਸਾਹਮਣੇ ਆਪਣੀ ਸਹਿਮਤੀ ਦੇ ਦਿੱਤੀ ਹੈ। ਇਸ ਮਾਮਲੇ ਬਾਰੇ ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ 2 ਜੁਲਾਈ ਨੂੰ ਫੈਸਲਾ ਸੁਣਾਉਣਗੇ।
ਐਨਆਈਏ ਦੇ ਵਕੀਲ ਨੇ ਕਿਹਾ ਕਿ ਰਾਸ਼ਿਦ ਕੁਝ ਸ਼ਰਤਾਂ ਦੀ ਪਾਲਣਾ ਕਰ ਕੇ ਸਹੁੰ ਚੁੱਕ ਸਕਦਾ ਹੈ ਜਿਵੇਂ ਉਹ ਇਸ ਬਾਰੇ ਮੀਡੀਆ ਨਾਲ ਗੱਲ ਨਾ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਰਾਸ਼ਿਦ ਤਿਹਾੜ ਜੇਲ੍ਹ ਵਿੱਚ ਨਜ਼ਰਬੰਦ ਹੈ ਤੇ ਉਸ ਨੂੰ ਇੱਕ ਦਿਨ ਅੰਦਰ ਜੇਲ੍ਹ ਵਿਚੋਂ ਬਾਹਰ ਆ ਕੇ ਸਹੁੰ ਚੁੱਕਣ ਸਬੰਧੀ ਸਾਰੀ ਪ੍ਰਕਿਰਿਆ ਮੁਕੰਮਲ ਕਰਨੀ ਚਾਹੀਦੀ ਹੈ। ਰਾਸ਼ਿਦ ਬਾਰਾਮੂਲਾ ਤੋਂ ਆਜ਼ਾਦ ਸੰਸਦ ਮੈਂਬਰ ਹੈ ਜਿਸ ਨੂੰ 2017 ਦੇ ਜੰਮੂ ਅਤੇ ਕਸ਼ਮੀਰ ਦੇ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਰਾਸ਼ਿਦ ਨੇ ਸਹੁੰ ਚੁੱਕਣ ਅਤੇ ਆਪਣੇ ਸੰਸਦੀ ਕੰਮਾਂ-ਕਾਰਾਂ ਲਈ ਅੰਤਰਿਮ ਜ਼ਮਾਨਤ ਜਾਂ ਬਦਲਵੇਂ ਰੂਪ ਵਿੱਚ ਹਿਰਾਸਤ ਦੌਰਾਨ ਪੈਰੋਲ ਦੀ ਮੰਗ ਕਰਨ ਲਈ ਅਦਾਲਤ ਦਾ ਰੁਖ ਕੀਤਾ ਸੀ। ਇਸ ਮਾਮਲੇ ਵਿਚ ਵਿਸ਼ੇਸ਼ ਅਦਾਲਤ ਨੇ 22 ਜੂਨ ਨੂੰ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਐਨਆਈਏ ਨੂੰ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਸੀ। ਏਜੰਸੀ ਇਸ ਮਾਮਲੇ ’ਤੇ ਸੰਸਦ ਅਤੇ ਜੇਲ੍ਹ ਅਧਿਕਾਰੀਆਂ ਨਾਲ ਸਲਾਹ ਮਸ਼ਵਰਾ ਕਰ ਰਹੀ ਹੈ। ਦੂਜੇ ਪਾਸੇ ਰਾਸ਼ਿਦ ਦੇ ਵਕੀਲ ਨੇ ‘ਆਪ’ ਆਗੂ ਸੰਜੇ ਸਿੰਘ ਨੂੰ ਰਾਜ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਹਿਰਾਸਤ ਦੌਰਾਨ ਪੈਰੋਲ ਦਿੱਤੇ ਜਾਣ ਦਾ ਹਵਾਲਾ ਦਿੱਤਾ ਸੀ। ਦੂਜੇ ਪਾਸੇ ਅਦਾਲਤ ਨੇ ਕਿਹਾ ਕਿ ਰਾਸ਼ਿਦ ਤੇ ‘ਆਪ’ ਆਗੂ ਦੋਵਾਂ ਦੇ ਕੇਸ ਵੱਖੋ ਵੱਖਰੇ ਹਨ। ਜ਼ਿਕਰਯੋਗ ਹੈ ਕਿ ਸੰਸਦ ਦਾ ਇਹ ਸੈਸ਼ਨ 3 ਜੁਲਾਈ ਨੂੰ ਖਤਮ ਹੋਣ ਵਾਲਾ ਹੈ ਪਰ ਨਿਯਮਾਂ ਤਹਿਤ ਸੰਸਦ ਦਾ ਸੈਸ਼ਨ ਮੁਕੰਮਲ ਹੋਣ ’ਤੇ ਵੀ ਸੰਸਦ ਮੈਂਬਰ ਸਪੀਕਰ ਦੇ ਚੈਂਬਰ ਵਿੱਚ ਸਹੁੰ ਚੁੱਕ ਸਕਦੇ ਹਨ। ਇਹ ਵੀ ਦੱਸਣਾ ਬਣਦਾ ਹੈ ਕਿ ਰਾਸ਼ਿਦ ਦਹਿਸ਼ਤੀ ਫੰਡਿੰਗ ਮਾਮਲੇ ਵਿੱਚ ਕਥਿਤ ਸ਼ਮੂਲੀਅਤ ਲਈ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਤਹਿਤ ਅਗਸਤ 2019 ਤੋਂ ਹਿਰਾਸਤ ਵਿੱਚ ਹੈ। -ਪੀਟੀਆਈ

Advertisement

Advertisement
Advertisement