For the best experience, open
https://m.punjabitribuneonline.com
on your mobile browser.
Advertisement

ਐੱਨਆਈਏ ਨੇ ਇੰਜਨੀਅਰ ਰਾਸ਼ਿਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਸਹਿਮਤੀ ਦਿੱਤੀ

01:27 PM Jul 01, 2024 IST
ਐੱਨਆਈਏ ਨੇ ਇੰਜਨੀਅਰ ਰਾਸ਼ਿਦ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਦੀ ਸਹਿਮਤੀ ਦਿੱਤੀ
Advertisement

ਨਵੀਂ ਦਿੱਲੀ, 1 ਜੁਲਾਈ
ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਜੇਲ੍ਹ ਵਿੱਚ ਬੰਦ ਕਸ਼ਮੀਰੀ ਆਗੂ ਸ਼ੇਖ ਅਬਦੁਲ ਰਾਸ਼ਿਦ ਉਰਫ਼ ਇੰਜਨੀਅਰ ਰਾਸ਼ਿਦ ਨੂੰ 25 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕਣ ਵਾਸਤੇ ਅੱਜ ਆਪਣੀ ਸਹਿਮਤੀ ਦੇ ਦਿੱਤੀ। ਵਧੀਕ ਸੈਸ਼ਨ ਜੱਜ ਚੰਦਰ ਜੀਤ ਸਿੰਘ ਇਸ ਬਾਰੇ ਮੰਗਲਵਾਰ ਨੂੰ ਫੈਸਲਾ ਸੁਣਾਉਣਗੇ। ਬਾਰਾਮੂਲਾ ਤੋਂ ਆਜ਼ਾਦ ਸੰਸਦ ਮੈਂਬਰ ਰਾਸ਼ਿਦ ਨੂੰ ਜੰਮੂ ਕਸ਼ਮੀਰ ਵਿੱਚ ਅਤਿਵਾਦ ਲਈ ਫੰਡਿੰਗ ਦੇ ਇਕ ਮਾਮਲੇ ਵਿੱਚ 2017 ’ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਸਹੁੰ ਚੁੱਕਣ ਅਤੇ ਆਪਣੇ ਸੰਸਦ ਫ਼ਰਜ਼ ਨਿਭਾਉਣ ਲਈ ਅੰਤ੍ਰਿਮ ਜ਼ਮਾਨਤ ਦੀ ਅਪੀਲ ਕਰਦੇ ਹੋਏ ਅਦਾਲਤ ਦਾ ਰੁ਼ਖ ਕੀਤਾ ਸੀ। ਇੱਥੇ ਇਕ ਵਿਸ਼ੇਸ਼ ਅਦਾਲਤ ਨੇ 22 ਜੂਨ ਨੂੰ ਮਾਮਲੇ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਸੀ ਅਤੇ ਐੱਨਆਈਏ ਕੋਲੋਂ ਜਵਾਬ ਮੰਗਿਆ ਸੀ। -ਪੀਟੀਆਈ

Advertisement

Advertisement
Author Image

Advertisement
Advertisement
×