ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ ਅਦਾਲਤ ਵੱਲੋਂ ਬੱਬਰ ਖ਼ਾਲਸਾ ਦੇ ਚਾਰ ਕਾਰਕੁਨਾਂ ਨੂੰ ਉਮਰ ਕੈਦ ਤੇ 10 ਲੱਖ ਰੁਪਏ ਜੁਰਮਾਨਾ

07:30 AM Mar 29, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਦਰਸ਼ਨ ਸਿੰਘ ਸੋਢੀ
ਐੱਸਏਐਸ ਨਗਰ (ਮੁਹਾਲੀ), 28 ਮਾਰਚ
ਮੁਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਚਾਰ ਕਾਰਕੁਨਾਂ ਕੁਲਵਿੰਦਰਜੀਤ ਸਿੰਘ ਖਾਨਪੁਰੀਆ ਸਣੇ ਜਗਦੇਵ ਸਿੰਘ, ਰਵਿੰਦਰਪਾਲ ਸਿੰਘ ਅਤੇ ਹਰਚਰਨ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਨਾਲ ਹੀ ਦੋਸ਼ੀਆਂ ਨੂੰ 10 ਲੱਖ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਦੋਸ਼ੀਆਂ ਦੇ ਸਾਥੀ ਨਿਸ਼ਾਨ ਸਿੰਘ ਨੂੰ ਐਨਆਈਏ ਵੱਲੋਂ ਵਾਅਦਾ ਮੁਆਫ਼ ਗਵਾਹ ਬਣਾਇਆ ਗਿਆ ਸੀ, ਜਿਸ ਦੀ ਗਵਾਹੀ ਅਤੇ ਐਨਆਈਏ ਦੀ ਜਾਂਚ ਟੀਮ ਵੱਲੋਂ ਪੇਸ਼ ਕੀਤੇ ਗਏ ਸਬੂਤਾਂ ਦੇ ਆਧਾਰ ’ਤੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ। ਕੁਲਵਿੰਦਰ ਖਾਨਪੁਰੀਆ ਕਨਾਟ ਪਲੇਸ ਦਿੱਲੀ ਵਿੱਚ ਹੋਏ ਬੰਬ ਧਮਾਕੇ ਵਿੱਚ ਵੀ ਨਾਮਜ਼ਦ ਸੀ।
ਦੋਸ਼ੀਆਂ ਖ਼ਿਲਾਫ਼ ਦਿੱਲੀ ਵਿੱਚ ਵੀ ਵੱਖਰਾ ਕੇਸ ਦਰਜ ਹੈ। ਇਸ ਤੋਂ ਇਲਾਵਾ ਉਸ ’ਤੇ ਧਾਰਮਿਕ ਗੁਰੂ ਨੂੰ ਮਾਰਨ ਦੀ ਸਾਜ਼ਿਸ਼ ਘੜਨ ਦਾ ਵੀ ਦੋਸ਼ ਹੈ। ਇਨ੍ਹਾਂ ਸਾਰੇ ਮਾਮਲਿਆਂ ਦੀ ਐਨਆਈਏ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਹ ਮਾਮਲਾ ਮੁਹਾਲੀ ਦੀ ਇੱਕ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਫਾਸਟ ਟਰੈਕ ’ਤੇ ਚੱਲ ਰਿਹਾ ਸੀ ਅਤੇ ਅੱਜ ਅਦਾਲਤ ਨੇ ਕੌਮੀ ਜਾਂਚ ਏਜੰਸੀ ਐਨਆਈਏ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਤੇ ਵਾਅਦਾ ਮੁਆਫ਼ ਗਵਾਹ ਨਿਸ਼ਾਨ ਸਿੰਘ ਦੀ ਗਵਾਹੀ ਨੂੰ ਆਧਾਰ ਬਣਾ ਕੇ ਆਪਣਾ ਫ਼ੈਸਲਾ ਸੁਣਾਇਆ ਗਿਆ। ਉਧਰ, ਬਚਾਅ ਪੱਖ ਦੇ ਵਕੀਲਾਂ ਨੇ ਕਿਹਾ ਕਿ ਜਾਂਚ ਦੌਰਾਨ ਸਿਰਫ਼ ਦੋਸ਼ੀ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਕੋਲੋਂ ਦੋ ਦੇਸੀ ਕੱਟੇ ਬਰਾਮਦ ਹੋਏ ਸੀ ਪ੍ਰੰਤੂ ਕੁਲਵਿੰਦਰਜੀਤ ਸਿੰਘ ਅਤੇ ਹਰਚਰਨ ਸਿੰਘ ਕੋਲੋਂ ਕੋਈ ਹਥਿਆਰ ਜਾਂ ਧਮਾਕਾਖੇਜ ਸਮੱਗਰੀ ਬਰਾਮਦ ਨਹੀਂ ਹੋਈ ਸੀ। ਅਦਾਲਤ ਨੇ ਇਹ ਫ਼ੈਸਲਾ ਸਿਰਫ਼ ਐਨਆਈਏ ਦੀਆਂ ਦਲੀਲਾਂ ਅਤੇ ਵਾਅਦਾਮੁਆਫ਼ ਗਵਾਹ ਦੀ ਗਵਾਹੀ ਨੂੰ ਅਧਾਰ ਬਣਾ ਕੇ ਸੁਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਦਾਲਤ ਦੇ ਤਾਜ਼ਾ ਫ਼ੈਸਲੇ ਦੀ ਕਾਪੀ ਮਿਲਣ ਤੋਂ ਬਾਅਦ ਇਨਸਾਫ਼ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਜਾਵੇਗੀ।

Advertisement

Advertisement
Advertisement