ਐੱਨਆਈਏ ਨੇ ਕੈਨੇਡਾ ਸਥਿਤ ਅਤਿਵਾਦੀ ਅਰਸ਼ਦੀਪ ਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ
05:21 PM May 21, 2024 IST
Advertisement
ਨਵੀਂ ਦਿੱਲੀ, 21 ਮਈ
ਕੌਮੀ ਜਾਂਚ ਏਜੰਸੀ ਨੇ ਕੈਨੇਡਾ ਸਥਿਤ ਖਾਲਿਸਤਾਨ ਪੱਖੀ ਅਤਿਵਾਦੀ ਅਰਸ਼ਦੀਪ ਸਿੰਘ ਅਤੇ ਉਸ ਦੇ ਤਿੰਨ ਸਾਥੀਆਂ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਜੋ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤਿਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਦਾ ਹਿੱਸਾ ਸਨ। ਇਹ ਕਾਰਵਾਈ ਪੰਜਾਬ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਅਤਿਵਾਦੀ ਹਮਲੇ ਕਰਨ ਲਈ ਅਰਸ਼ ਡੱਲਾ ਵੱਲੋਂ ਚਲਾਏ ਜਾ ਰਹੇ ਸਲੀਪਰ ਸੈੱਲ ਨੂੰ ਖਤਮ ਕਰਨ ਦੀ ਹੈ। ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਉਸ ਦੇ ਭਾਰਤੀ ਏਜੰਟਾਂ ਹਰਜੀਤ ਸਿੰਘ ਉਰਫ ਹੈਰੀ ਮੌੜ, ਰਵਿੰਦਰ ਸਿੰਘ ਉਰਫ ਰਾਜਵਿੰਦਰ ਸਿੰਘ ਉਰਫ ਹੈਰੀ ਰਾਜਪੁਰਾ ਅਤੇ ਰਾਜੀਵ ਕੁਮਾਰ ਉਰਫ ਸ਼ੀਲਾ ਖ਼ਿਲਾਫ਼ ਐੱਨਆਈਏ ਦੀ ਇਥੇ ਸਥਿਤ ਵਿਸ਼ੇਸ਼ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਡੱਲਾ ਦੇ ਤਿੰਨ ਸਾਥੀ ਉਸ ਦੇ ਨਿਰਦੇਸ਼ਾਂ 'ਤੇ ਭਾਰਤ ਵਿਚ ਵੱਡਾ ਅਤਿਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ।
Advertisement
Advertisement