ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਨਆਈਏ ਦੀ ਟੀਮ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਛਾਪੇ

03:52 PM Sep 13, 2024 IST

ਦਵਿੰਦਰ ਸਿੰਘ ਭੰਗੂ
ਰਈਆ, 13 ਸਤੰਬਰ

Advertisement

ਸ਼ੁੱਕਰਵਾਰ ਤੜਕਸਾਰ 5:30 ਵਜੇ ਐੱਨਆਈਏ ਦੀਆਂ ਵੱਖ-ਵੱਖ ਟੀਮਾਂ ਵਲੋ ਹਲਕਾ ਖਡੂਰ ਸਾਹਿਬ ਦੇ ਐਮਪੀ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਪਿੰਡ ਬੁਤਾਲਾ, ਜਲੰਧਰ ਖੇੜਾ ਅਤੇ ਕਸਬਾ ਰਈਆ ਫੇਰੂ ਮਾਨ ਰੋਡ ਤੇ ਛਾਪਾਮਾਰੀ ਕਰਕੇ ਕਈ ਘੰਟੇ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ ਇਹ ਜਾਂਚ ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਓਟਾਵਾ ਦੇ ਬਾਹਰ ਪ੍ਰਦਰਸ਼ਨ ਦੌਰਾਨ ਭਾਰਤ ਵਿਰੋਧੀ ਨਾਅਰੇਬਾਜ਼ੀ ਅਤੇ ਚਾਰ ਦੀਵਾਰੀ ਤੇ ਖ਼ਾਲਿਸਤਾਨ ਝੰਡੇ ਬੰਨੇ ਕੇ ਇਮਾਰਤ ਅੰਦਰ ਗਰਨੇਡ ਸੁੱਟਣ ਸਬੰਧੀ ਦਰਜ ਹੋਈ ਇਕ ਐਫਆਈਆਰ ਸਬੰਧੀ ਕੀਤੀ ਜਾ ਰਹੀ ਹੈ।

ਐੱਨਆਈਏ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਭਣਵਈਏ ਅਮਰਜੋਤ ਸਿੰਘ ਪੁੱਤਰ ਦਵਿੰਦਰ ਸਿੰਘ ਪਿੰਡ ਬੁਤਾਲਾ ਅਤੇ ਰਿਸ਼ਤੇਦਾਰੀ ਵਿਚ ਲੱਗਦੇ ਚਾਚਾ ਪ੍ਰਗਟ ਸਿੰਘ ਜਲੂ ਪੁਰ ਖੇੜਾ ਦੇ ਘਰ ਛਾਪਾ ਮਾਰਿਆ ਗਿਆ। ਕੈਨੇਡਾ ਰਹਿੰਦੇ ਅਮਰਜੋਤ ਸਿੰਘ ਦੇ ਜੱਦੀ ਘਰ ਪਿੰਡ ਬੁਤਾਲਾ ਵਿਚ ਮਾਰੇ ਛਾਪੇ ਦੌਰਾਨ ਉਸ ਦੀ ਭਰਜਾਈ ਘਰ ਵਿਚ ਹੀ ਮੌਜੂਦ ਸੀ। ਇਸ ਦੌਰਾਨ ਐੱਨਆਈਏ ਦੀ ਟੀਮ ਲਗਾਤਾਰ ਪੰਜ ਘੰਟੇ ਵਿਚ ਛਾਣਬੀਣ ਕਰਦੀ ਰਹੀ। ਇਸ ਮੌਕੇ ਟੀਮ ਅਧਿਕਾਰੀ ਪੈੱਨ ਡਰਾਈਵ ਅਤੇ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਨਾਲ ਲੈ ਗਏ।

Advertisement


ਉਧਰ ਐੱਨਆਈਏ ਦੀ ਦੂਜੀ ਟੀਮ ਨੇ ਪਿੰਡ ਜਲੂ ਪੁਰ ਖੇੜਾ ਵਿਚ ਪ੍ਰਗਟ ਸਿੰਘ ਦੇ ਘਰ ਉਸ ਦੀ ਪਤਨੀ ਅਮਰਜੀਤ ਕੌਰ ਤੋਂ ਪੁੱਛਗਿੱਛ ਕੀਤੀ ਅਤੇ ਕਰੀਬ ਦੋ ਘੰਟੇ ਘਰ ਦੀ ਛਾਣਬੀਣ ਕਰਨ ਉਪਰੰਤ ਦੋ ਮੋਬਾਇਲ ਫ਼ੋਨ, ਪੈੱਨ ਡਰਾਈਵ, ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਤੇ ਹਿਸਾਬ ਕਿਤਾਬ ਵਾਲਾ ਕਾਗ਼ਜ਼ ਜ਼ਬਤ ਕਰਦਿਆਂ ਅਮਰਜੀਤ ਕੌਰ ਨੂੰ ਪੁਲੀਸ ਥਾਣਾ ਬਿਆਸ ਲੈ ਗਏ। ਜਿੱਥੇ ਉਨ੍ਹਾਂ ਨੇ ਕਰੀਬ ਪੰਜ ਘੰਟੇ ਪ੍ਰਗਟ ਸਿੰਘ ਦੀ ਪਤਨੀ ਤੋਂ ਪੁੱਛਗਿੱਛ ਕੀਤੀ।
ਇਸ ਮੌਕੇ ਅਧਿਕਾਰੀਆਂ ਨੇ ਪ੍ਰਗਟ ਸਿੰਘ ਨੂੰ 26 ਸਤੰਬਰ ਨੂੰ ਚੰਡੀਗੜ੍ਹ ਦਫ਼ਤਰ ਵਿਚ ਪੇਸ਼ ਕਰਨ ਸਬੰਧੀ ਕਿਹਾ ਹੈ।


ਇਸ ਮੌਕੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਸੁਖਚੈਨ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਐਨਆਈਏ ਟੀਮ ਦੇ ਜਾਂਚ ਅਧਿਕਾਰੀ ਯਾਦਵ ਵੱਲੋਂ ਵਾਰ ਵਾਰ ਖ਼ਾਲਿਸਤਾਨ ਸਬੰਧੀ ਸਵਾਲ ਕੀਤੇ ਜਾ ਰਹੇ ਸਨ ਜਦਕਿ ਉਨ੍ਹਾਂ ਕਦੇ ਵੀ ਅਜਿਹਾ ਜ਼ਿਕਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਸਾਡੇ ਰਿਸ਼ਤੇਦਾਰਾਂ ਨੂੰ ਡਰਾਉਣਾ ਧਮਕਾਉਣਾ ਚਾਹੁੰਦੀ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ, ਮੇਜਰ ਸਿੰਘ , ਚਰਨਜੀਤ ਸਿੰਘ ਭਿੰਡਰ ਸਮੇਤ ਸਮਰਥਕ ਮੌਜੂਦ ਸਨ।

ਸ੍ਰੀ ਆਨੰਦਪੁਰ ਸਾਹਿਬ (ਬੀਐੱਸ ਚਾਨਾ): ਉੱਧਰ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਐੱਨਆਈਏ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ ਵਿੱਚ ਛਾਪੇ ਮਾਰੇ ਜਾਣ ਦੀ ਸਖਤ ਸ਼ਬਦਾਂ 'ਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਿੱਖ ਕੌਮ ਹੋਂਦ ਵਿੱਚ ਆਈ ਹੈ ਉਦੋਂ ਤੋਂ ਸਿੱਖਾਂ ਖ਼ਿਲਾਫ਼ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤੇ ਕੇਂਦਰੀ ਜਾਂਚ ਏਜੰਸੀਆਂ ਵੱਲੋਂ ਕੀਤੀ ਗਈ ਕਾਰਵਾਈ ਵੀ ਇਸੇ ਕੜੀ ਦਾ ਹਿੱਸਾ ਹੈ। ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੇਸ਼ ਦੇ ਸੰਵਿਧਾਨ ਮੁਤਾਬਕ ਲੋਕਾਂ ਦੇ ਨੁਮਾਇੰਦੇ ਚੁਣੇ ਗਏ ਹਨ ਪਰ ਸਰਕਾਰਾਂ ਨੇ ਉਨ੍ਹਾਂ ’ਤੇ ਐੱਨਐੱਸਏ ਲਗਾ ਕੇ ਉਨ੍ਹਾਂ ਨੂੰ ਅਜੇ ਤੱਕ ਜੇਲ੍ਹ ਵਿੱਚ ਰੱਖਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ’ਤੇ ਐੱਨਐੱਸਏ ਲਗਾਉਣਾ ਬਿਲਕੁਲ ਗਲਤ ਹੈ ਉੱਥੇ ਹੀ ਹੁਣ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰੇਸ਼ਾਨ ਕਰਨ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਕਾਰਵਾਈ ਵੀ ਅਤਿ ਨਿੰਦਣਯੋਗ ਹੈ।

Advertisement