For the best experience, open
https://m.punjabitribuneonline.com
on your mobile browser.
Advertisement

ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ-ਜਲਾਲ ਨਾਲ ਮਹੱਲਾ ਕੱਢਿਆ

07:43 AM Nov 14, 2023 IST
ਨਿਹੰਗ ਸਿੰਘਾਂ ਨੇ ਖਾਲਸਾਈ ਜਾਹੋ ਜਲਾਲ ਨਾਲ ਮਹੱਲਾ ਕੱਢਿਆ
ਅੰਮ੍ਰਿਤਸਰ ਵਿੱਚ ਬੰਦੀ ਛੋੜ ਦਿਵਸ ਮੌਕੇ ਮਹੱਲਾ ਕੱਢਦੇ ਹੋਏ ਨਿਹੰਗ ਸਿੰਘ।-ਫੋਟੋ: ਵਿਸ਼ਾਲ ਕੁਮਾਰ
Advertisement

ਟ੍ਰਿਬਿਊਨ ਨਿਉੂਜ਼ ਸਰਵਿਸ/ ਪੱਤਰ ਪ੍ਰੇਰਕ
ਅੰਮ੍ਰਿਤਸਰ, 13 ਨਵੰਬਰ
ਬੰਦੀ ਛੋੜ ਦਿਵਸ (ਦੀਵਾਲੀ) ਨੂੰ ਸਮਰਪਿਤ ਸਮੂਹ ਨਿਹੰਗ ਸਿੰਘ ਦਲਾਂ ਵਲੋਂ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ਵਿੱਚ ਅੱਜ ਬੁਰਜ ਬਾਬਾ ਫੂਲਾ ਸਿੰਘ ਅਕਾਲੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵੱਲੋਂ ਮਹੱਲਾ ਕੱਢਿਆ ਗਿਆ। ਇਹ ਮਹੱਲਾ ਰੇਲਵੇ ਕਲੋਨੀ ਬੀ ਬਲਾਕ ਗਰਾਊਂਡ ਵਿਖੇ ਸਮਾਪਤ ਹੋਇਆ ਜਿੱਥੇ ਘੋੜਿਆਂ ਦੀ ਦੌੜ ਅਤੇ ਨਿਹੰਗ ਸਿੰਘ ਨੇ ਕਈ ਕਰਤੱਬ ਦਿਖਾਏ ਜੋ ਖਿੱਚ ਦਾ ਕੇਂਦਰ ਰਹੇ। ਇਸ ਤੋਂ ਪਹਿਲਾਂ ਗੁਰਦੁਆਰਾ ਮੱਲ ਅਖਾੜਾ ਵਿਚ ਅਖੰਡ ਪਾਠ ਦੇ ਭੋਗ ਪਾਏ ਗਏ। ਬੁੱਢਾ ਦਲ ਦੇ ਹੈੱਡ ਗ੍ਰੰਥੀ ਬਾਬਾ ਮੱਘਰ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ। ਬਾਬਾ ਇੰਦਰ ਸਿੰਘ, ਦਿਲਜੀਤ ਸਿੰਘ ਬੇਦੀ ਤੇ ਹੋਰਨਾਂ ਨੇ ਬੁੱਢਾ ਦਲ ਦੇ ਇਤਿਹਾਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਗੁਰਦੁਆਰਾ ਮੱਲ ਅਖਾੜਾ ਸਾਹਿਬ ਤੋਂ ਮਹੱਲਾ ਆਰੰਭ ਹੋਣ ਸਮੇਂ ਹਾਥੀਆਂ, ਬੈਂਡ ਵਾਜਿਆਂ ਨਾਲ ਸਲਾਮੀ ਦਿੱਤੀ ਗਈ।
ਬੰਦੀ ਛੋੜ ਦਿਵਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਨਿਹੰਗ ਸਿੰਘ ਦਲਾਂ ਦੇ ਮੁਖੀਆਂ ਤੇ ਪ੍ਰਤੀਨਿਧੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਪਹਿਲਾਂ ਨਿਹੰਗ ਬਾਬਾ ਹਰਜੀਤ ਸਿੰਘ ਬਟਾਲੇ ਵਾਲਿਆਂ ਦੇ ਰਾਗੀ ਜਥੇ ਨੇ ਕੀਰਤਨ ਕੀਤਾ।

Advertisement

ਜਬਰੀ ਮਾਈਕ ਖੋਹਣ ਦੇ ਮਾਮਲੇ ਦੀ ਜਾਂਚ ਕਰਵਾਈ ਜਾ ਰਹੀ ਹੈ: ਜਥੇਦਾਰ

ਅੰਮ੍ਰਿਤਸਰ (ਟ੍ਰਿਬਿਊਨ ਨਿਉੂਜ਼ ਸਰਵਿਸ): ਬੰਦੀ ਛੋੜ ਦਿਵਸ ਦੀ ਰਾਤ ਨੂੰ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਨਿਹੰਗ ਬਾਣੇ ਵਿੱਚ ਇੱਕ ਵਿਅਕਤੀ ਵੱਲੋਂ ਜਬਰੀ ਮਾਈਕ ਖੋਹ ਕੇ ਬੋਲਣ ਦੀ ਕੀਤੀ ਗਈ ਕੋਸ਼ਿਸ਼ ਦੀ ਸ੍ਰੀ ਅਕਾਲ ਤਖਤ ਵੱਲੋਂ ਜਾਂਚ ਕਰਵਾਈ ਜਾ ਰਹੀ ਹੈ। ਇਹ ਖੁਲਾਸਾ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਕੀਤਾ ਗਿਆ ਹੈ।
ਮਹੱਲੇ ਵਿਚ ਸ਼ਾਮਲ ਹੋਣ ਲਈ ਪੁੱਜੇ ਦਲਾਂ ਦੇ ਜਥੇਦਾਰਾਂ ਅਤੇ ਨਿਹੰਗ ਸਿੰਘਾਂ ਦਾ ਬਾਬਾ ਬਲਬੀਰ ਸਿੰਘ ਨੇ ਧੰਨਵਾਦ ਕੀਤਾ ਅਤੇ ਵੱਖ-ਵੱਖ ਨਿਹੰਗ ਸਿੰਘ ਦਲਾਂ ਦੇ ਨਿਸ਼ਾਨਚੀਆਂ, ਨਗਾਰਚੀਆਂ, ਚੌਬਦਾਰਾਂ, ਗੁਰਜ ਵਾਲੇ ਸਿੰਘਾਂ, ਗ੍ਰੰਥੀਆਂ, ਕਥਾਵਾਚਕਾਂ ਅਤੇ ਮੁਖੀ ਜਥੇਦਾਰ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸੰਬੋਧਨ ਕਰਦਿਆਂ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਨੂੰ ਹਰ ਸਮੇਂ ਚੜ੍ਹਦੀ ਕਲਾਂ ’ਚ ਰਹਿੰਦਿਆਂ ਕੌਮ ਦੀ ਬਿਹਤਰੀ ਲਈ ਤੱਤਪਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਜਵਾਨੀ ਨਸ਼ਿਆਂ ਦੀ ਭੇਟ ਚੜ੍ਹ ਰਹੀ ਹੈ। ਸਰਕਾਰਾਂ ਅੱਖਾਂ ਬੰਦ ਕਰਨ ਦੀ ਥਾਂ ਨਸ਼ਾ ਤਸਕਰਾਂ ਵਿਰੁੱਧ ਫੈਸਲਾਕੁਨ ਲੜਾਈ ਲੜਨ ਤੇ ਨੌਜਵਾਨ ਅੰਮ੍ਰਿਤਧਾਰੀ ਹੋ ਕੇ ਕੌਮ ਦੀ ਸੇਵਾ ਕਰਨ।

Advertisement

Advertisement
Author Image

joginder kumar

View all posts

Advertisement