ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ

07:27 AM Apr 30, 2024 IST
ਗੁਰੂਗ੍ਰਾਮ ਤੋਂ ਭਾਜਪਾ ਉਮੀਦਵਾਰ ਰਾਓ ਇੰਦਰਜੀਤ ਸਿੰਘ ਨਾਮਜ਼ਦਗੀ ਕਾਗਜ਼ ਦਾਖਲ ਕਰਦੇ ਹੋਏ। -ਫੋਟੋ: ਮਾਨਸ ਰੰਜਨ ਭੂਈ

ਪੀਟੀਆਈ/ਟਿ੍ਰਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ/ਚੰਡੀਗੜ੍ਹ, 29 ਅਪਰੈਲ
ਲੋਕ ਸਭਾ ਚੋਣਾਂ ਦੇ ਛੇਵੇਂ ਗੇੜ ਲਈ ਨਾਮਜ਼ਦਗੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ ਹੈ। ਛੇਵੇਂ ਗੇੜ ਤਹਿਤ ਦਿੱਲੀ ਦੀਆਂ ਸੱਤ ਸੀਟਾਂ ਸਣੇ 57 ਲੋਕ ਸਭਾ ਹਲਕਿਆਂ ਲਈ 25 ਮਈ ਨੂੰ ਵੋਟਾਂ ਪੈਣਗੀਆਂ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਤਰਫ਼ੋਂ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਨੋਟੀਫਿਕੇਸ਼ਨ ਅਨੁਸਾਰ ਨਾਮਜ਼ਦਗੀ ਦਾਖ਼ਲ ਕਰਨ ਦੀ ਆਖਰੀ ਮਿਤੀ ਛੇ ਮਈ ਹੈ ਅਤੇ ਦਸਤਾਵੇਜ਼ਾਂ ਦੀ ਪੜਤਾਲ ਸੱਤ ਮਈ ਨੂੰ ਹੋਵੇਗੀ, ਜਦਕਿ ਉਮੀਦਵਾਰ ਨੌਂ ਮਈ ਨੂੰ ਨਾਮਜ਼ਦਗੀ ਵਾਪਸ ਲੈ ਸਕਦੇ ਹਨ। ਇਸ ਗੇੜ ਵਿੱਚ ਦਿੱਲੀ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼, ਝਾਰਖੰਡ, ਉੜੀਸਾ, ਬਿਹਾਰ ਅਤੇ ਪੱਛਮੀ ਬੰਗਾਲ ਦੀਆਂ ਵੱਖ ਵੱਖ ਸੀਟਾਂ ’ਤੇ ਵੋਟਾਂ ਪੈਣਗੀਆਂ। ਹੁਣ ਤੱਕ ਲੋਕ ਸਭਾ ਚੋਣਾਂ ਦੇ ਦੋ ਗੇੜ ਪੂਰੇ ਹੋ ਚੁੱਕੇ ਹਨ।
ਹਰਿਆਣਾ ਵਿੱਚ ਲੋਕ ਸਭਾ ਦੀਆਂ ਸਾਰੀਆਂ 10 ਸੀਟਾਂ ਲਈ ਅੱਜ ਤੋਂ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਹਰਿਆਣਾ ਵਿੱਚ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨ ਸੂਬੇ ਭਰ ਵਿੱਚ ਸੱਤ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਗੁਰੂਗ੍ਰਾਮ ਵਿੱਚ ਦੋ, ਸੋਨੀਪਤ ਵਿੱਚ ਤਿੰਨ, ਸਿਰਸਾ ਅਤੇ ਭਿਵਾਨੀ-ਮਹਿੰਦਰਗੜ੍ਹ ਤੋਂ ਇਕ-ਇਕ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਗੁਰੂਗ੍ਰਾਮ ਤੋਂ ਭਾਜਪਾ ਉਮੀਦਵਾਰ ਰਾਓ ਇੰਦਰਜੀਤ ਸਿੰਘ ਅਤੇ ਆਜ਼ਾਦ ਉਮੀਦਵਾਰ ਵਜੋਂ ਜੈ ਕੁਮਾਰ ਤਿਆਗੀ ਨੇ ਨਾਮਜ਼ਜਦਗੀ ਪੱਤਰ ਦਾਖਲ ਕੀਤੇ ਹਨ।

Advertisement

Advertisement
Advertisement