ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਨ-ਟੀਚਿੰਗ ਸਟਾਫ ਨੇ ਕਾਲੇ ਬਿੱਲੇ ਲਾ ਕੇ ਰੋਸ ਪ੍ਰਗਟਾਇਆ

06:50 AM Sep 17, 2024 IST
ਪ੍ਰਦਰਸ਼ਨ ਕਰਦੇ ਹੋਏ ਡੀਏਵੀ ਕਾਲਜ ਦੇ ਨਾਨ-ਟੀਚਿੰਗ ਸਟਾਫ ਮੈਂਬਰ।

ਭਗਵਾਨ ਦਾਸ ਸੰਦਲ
ਦਸੂਹਾ, 16 ਸਤੰਬਰ
ਇੱਥੇ ਜਗਦੀਸ਼ ਚੰਦਰ ਡੀਏਵੀ ਕਾਲਜ ਦਸੂਹਾ ਦੇ ਨਾਨ-ਟੀਚਿੰਗ ਸਟਾਫ ਵੱਲੋਂ ਪ੍ਰਾਈਵੇਟ ਕਾਲਜ ਨਾਨ ਟੀਚਿੰਗ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਪ੍ਰਦੀਪ ਮੱਲੀ ਦੀ ਪ੍ਰਧਾਨਗੀ ਹੇਠ ਲੰਮੇਂ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਚੱਲਦਿਆਂ ਡੀਏਵੀ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਾਲੇ ਬਿੱਲੇ ਲਾ ਕੇ ਡੀਏਵੀ ਦੇ ਆਲਾ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਆਗੂਆਂ ਕਿਹਾ ਕਿ ਡੀਏਵੀ ਪ੍ਰਬੰਧਕ ਕਮੇਟੀ ਨਵੀਂ ਦਿੱਲੀ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁੱਝ ਕੇ ਅਣਗੌਲਿਆਂ ਕਰ ਰਹੀ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਉਨਾਂ ਦੀਆਂ ਹੱਕੀ ਮੰਗਾਂ ਨੂੰ ਜਲਦ ਨਾ ਮੰਨਿਆ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤਿੱਖਾ ਕਰਨਗੇ। ਇਸ ਮੌਕੇ ਸਕੱਤਰ ਅਰੁਣ ਕੁਮਾਰ, ਖਜ਼ਾਨਚੀ ਸ਼ਾਮ ਸਿੰਘ. ਪੈਟਰਨ ਅਸ਼ੋਕ ਕੁਮਾਰ, ਗੁਰਦਿਆਲ ਸਿੰਘ, ਕਰਨੈਲ ਸਿੰਘ, ਦੀਕਸ਼ਤ, ਸੁਰਿੰਦਰ ਪਾਲ, ਨਰੇਸ਼ ਕੁਮਾਰ, ਰਾਜ ਕੁਮਾਰ, ਸੁਰਿੰਦਰ ਕੁਮਾਰ, ਅਮਨ ਚਾਵਲਾ ਤੇ ਪੰਕਜ ਅੱਤਰੀ ਮੌਜੂਦ ਸਨ।

Advertisement

Advertisement