ਕਿਰਤ ਤੇ ਉਸਾਰੀ ਸਭਾਵਾਂ ਦੀ ਤਿੰਨ ਮਹੀਨੇ ਬਾਅਦ ਵੀ ਨਹੀਂ ਰੀਨਿਊ ਹੋਈ ਨੋਟੀਫਿਕੇਸ਼ਨ
06:29 AM Nov 26, 2024 IST
ਚੰਡੀਗੜ੍ਹ (ਪੱਤਰ ਪ੍ਰੇਰਕ):
Advertisement
ਲੇਬਰਫੈੱਡ ਪੰਜਾਬ ਅਧੀਨ ਆਉਂਦੀਆਂ ਕਿਰਤ ਅਤੇ ਉਸਾਰੀ ਸਭਾਵਾਂ ਦੀ ਲਗਪਗ ਚਾਰ ਮਹੀਨੇ ਪਹਿਲਾਂ ਮਿਆਦ ਖ਼ਤਮ ਹੋਣ ਦੇ ਬਾਵਜੂਦ ਹਾਲੇ ਤੱਕ ਸਰਕਾਰ ਨੇ ਨੋਟੀਫਿਕੇਸ਼ਨ ਰੀਨਿਊ ਨਹੀਂ ਕੀਤਾ, ਜਿਸ ਕਰਕੇ ਇਨ੍ਹਾਂ ਸਭਾਵਾਂ ਨਾਲ ਜੁੜੇ 75 ਹਜ਼ਾਰ ਦੇ ਕਰੀਬ ਮੈਂਬਰਾਂ ਦੀ ਰੋਜ਼ੀ ਰੋਟੀ ਪ੍ਰਭਾਵਿਤ ਹੋ ਰਹੀ ਹੈ। ਲੇਬਰਫੈੱਡ ਦੇ ਚੇਅਰਮੈਨ ਵਿਸ਼ਵਾਸ ਸੈਣੀ, ਐੱਮਡੀ ਰਵਿੰਦਰ ਸਿੰਘ ਮੀਨ, ਵਾਈਸ ਚੇਅਰਮੈਨ ਮੋਹਣ ਸਿੰਘ, ਡਾਇਰੈਕਟਰ ਨਰਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਦੀਆਂ ਕੁੱਲ 2713 ਸਹਿਕਾਰੀ ਕਿਰਤ ਤੇ ਉਸਾਰੀ ਸਭਾਵਾਂ ਨੂੰ ਮਿਲਣ ਵਾਲੀਆਂ ਸਹੂਲਤਾਂ 13 ਅਗਸਤ ਨੂੰ ਖ਼ਤਮ ਹੋ ਚੁੱਕੀਆਂ ਹਨ। ਸ੍ਰੀ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ 24 ਜੁਲਾਈ ਨੂੰ ਮੁੱਖ ਮੰਤਰੀ ਨੂੰ ਇਸ ਸਬੰਧੀ ਪੱਤਰ ਭੇਜਿਆ ਸੀ। ਇਸ ਤੋਂ ਇਲਾਵਾ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਵੀ ਪੱਤਰ ਸੌਂਪਿਆ ਗਿਆ ਪ੍ਰੰਤੂ ਕੋਈ ਕਾਰਵਾਈ ਨਹੀਂ ਹੋ ਰਹੀ।
Advertisement
Advertisement