ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਹਾਲੀ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 1262 ਹੋਈ

08:36 AM Nov 09, 2024 IST
ਮੁਹਾਲੀ ਵਿੱਚ ਡੇਂਗੂ ਦੀ ਜਾਂਚ ਕਰਦੀ ਹੋਈ ਸਿਹਤ ਵਿਭਾਗ ਦੀ ਟੀਮ। -ਫੋਟੋ: ਸੋਢੀ

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 8 ਨਵੰਬਰ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪੇਚਸ਼ ਤੋਂ ਬਾਅਦ ਹੁਣ ਡੇਂਗੂ ਦਾ ਕਹਿਰ ਜਾਰੀ ਹੈ। ਅੱਜ 13 ਹੋਰ ਨਵੇਂ ਮਰੀਜ਼ ਆਏ ਹਨ ਅਤੇ ਹੁਣ ਡੇਂਗੂ ਪੀੜਤਾਂ ਦੀ ਗਿਣਤੀ 1262 ’ਤੇ ਪਹੁੰਚ ਗਈ ਹੈ। ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ ਨੇ ਦਾਅਵਾ ਕੀਤਾ ਕਿ ਹੁਣ ਕਾਫ਼ੀ ਹੱਦ ਤੱਕ ਡੇਂਗੂ ’ਤੇ ਕਾਬੂ ਪਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ 4197 ਘਰਾਂ ਦਾ ਸਰਵੇ ਕੀਤਾ ਗਿਆ। ਇਨ੍ਹਾਂ ’ਚੋਂ ਸਿਰਫ਼ 58 ਘਰਾਂ ਵਿੱਚ ਹੀ ਡੇਂਗੂ ਦਾ ਲਾਰਵਾ ਮਿਲਿਆ ਹੈ। ਇੰਜ ਹੀ ਵੱਖ-ਵੱਖ ਥਾਵਾਂ ’ਤੇ 16 ਹਜ਼ਾਰ 454 ਕੰਟੇਨਰਾਂ ਦੀ ਜਾਂਚ ਕੀਤੀ ਗਈ ਅਤੇ ਸਿਰਫ਼ 63 ਕੰਟੇਨਰਾਂ ਵਿੱਚ ਹੀ ਡੇਂਗੂ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਫੇਜ਼-6 ਵਿੱਚ ਸਪੈਸ਼ਲ ਡੇਂਗੂ ਵਾਰਡ ਬਣਾਇਆ ਗਿਆ ਹੈ, ਜਿੱਥੇ ਡੇਂਗੂ ਪੀੜਤਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਉਧਰ, ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ‘ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ ਮੁਹਿੰਮ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰ ਵਿੱਚ ਡੇਂਗੂ ਲਾਰਵੇ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਨੇ ਖ਼ੁਦ ਵੱਖ-ਵੱਖ ਥਾਵਾਂ ਦਾ ਦੌਰਾ ਕਰ ਕੇ ਡੇਂਗੂ ਜਾਗਰੂਕਤਾ ਮੁਹਿੰਮ ਦਾ ਨਿਰੀਖਣ ਕੀਤਾ। ਇਸ ਮੌਕੇ ਐੱਸਐੱਮਓ ਡਾ. ਵਿਜੈ ਭਗਤ, ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਬਰਾੜ, ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਧਿਕਾਰੀ ਹਰਚਰਨ ਸਿੰਘ ਬਰਾੜ ਸਮੇਤ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Advertisement

Advertisement