ਪਠਾਨਕੋਟ ਜ਼ਿਲ੍ਹੇ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 54 ਹੋਈ
07:25 AM Oct 08, 2024 IST
ਪੱਤਰ ਪ੍ਰੇਰਕ
ਪਠਾਨਕੋਟ, 7 ਅਕਤੂਬਰ
ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਤੇਜ਼ ਹੋ ਗਿਆ ਹੈ। ਸਿਹਤ ਵਿਭਾਗ ਦੀ ਰਿਪੋਰਟ ਮੁਤਾਬਕ ਡੇਂਗੂ ਦੇ 6 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤਰ੍ਹਾਂ ਹੁਣ ਤੱਕ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ।
ਸਿਵਲ ਸਰਜਨ ਡਾ. ਅਦਿਤੀ ਸਲਾਰੀਆ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸਾਕਸ਼ੀ ਅਨੁਸਾਰ ਡੇਂਗੂ ਤੋਂ ਪੀੜਤ ਮਰੀਜ਼ ਨੱਥੂਨਗਰ, ਘਰੋਟਾ, ਰਾਮ ਸ਼ਰਮਨ ਕਲੋਨੀ, ਚਾਰਜੀਆਂ ਮੁਹੱਲਾ, ਪਟੇਲ ਚੌਕ ਦੇ ਵਾਸੀ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਮਿਲੇ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ ਜਦਕਿ ਡੇਂਗੂ ਦੇ ਐਕਟਿਵ ਮਰੀਜ਼ 12 ਹਨ। ਇਨ੍ਹਾਂ ਵਿੱਚੋਂ ਕੁੱਝ ਦਾ ਇਲਾਜ ਪ੍ਰਾਈਵੇਟ ਅਤੇ ਕੁੱਝ ਦਾ ਸਰਕਾਰੀ ਹਸਪਤਾਲਾਂ ਵਿੱਚ ਚੱਲ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿੱਥੇ ਵੀ ਡੇਂਗੂ ਪਾਜ਼ੇਟਿਵ ਮਰੀਜ਼ ਪਾਇਆ ਜਾਂਦਾ ਹੈ, ਉੱਥੇ ਸਿਹਤ ਵਿਭਾਗ ਵੱਲੋਂ ਸੈਂਪਲ ਲੈ ਕੇ ਸਰਵੇ ਸ਼ੁਰੂ ਕਰ ਦਿੱਤਾ ਜਾਂਦਾ ਹੈ।
Advertisement
Advertisement