ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੋਰਿੰਡਾ ਵਿੱਚ ਪੇਚਸ਼ ਦੇ ਮਰੀਜ਼ਾਂ ਦੀ ਗਿਣਤੀ ’ਚ ਕਮੀ ਆਈ

06:42 AM Aug 27, 2024 IST

ਪੱਤਰ ਪ੍ਰੇਰਕ
ਮੋਰਿੰਡਾ, 26 ਅਗਸਤ
ਮੋਰਿੰਡਾ ਦੇ ਜੋਗੀਆਂ ਵਾਲੇ ਮੁਹੱਲੇ ਵਿੱਚ ਫੈਲੇ ਪੇਚਸ਼ ਦਾ ਕਹਿਰ ਜਾਰੀ ਹੈ। ਉਂਜ, ਮਰੀਜ਼ਾਂ ਦੀ ਗਿਣਤੀ ਘਟਣ ਲੱਗੀ ਹੈ। ਸਿਵਲ ਹਸਪਤਾਲ ਮੋਰਿੰਡਾ ਦੇ ਡਾਕਟਰ ਸ਼ਿਲਾਖਾ ਅਨੁਸਾਰ ਪੇਚਸ਼ ਪੀੜਤ ਚਾਰ ਮਰੀਜ਼ਾਂ ਨੂੰ ਛੁੱਟੀ ਕੀਤੀ ਗਈ ਹੈ ਅਤੇ ਤਿੰਨ ਨਵੇਂ ਮਰੀਜ਼ਾਂ ਨੂੰ ਦਾਖ਼ਲ ਕੀਤਾ ਗਿਆ ਹੈ। ਮੁਹੱਲਾ ਵਾਸੀਆਂ ਅਨੁਸਾਰ ਕੱਲ੍ਹ ਤੋਂ ਸ੍ਰੀ ਚਮਕੌਰ ਸਾਹਿਬ ਦੇ ਸੇਵਾਦਾਰ ਟੈਂਕਰ ਨਾਲ, ਮੁਹੱਲੇ ਦੀਆਂ ਨਾਲੀਆ ਸਾਫ਼ ਕਰਨ ਵਿੱਚ ਜੁਟੇ ਹੋਏ ਹਨ ਅਤੇ ਸ੍ਰੀ ਚਮਕੌਰ ਸਾਹਿਬ ਦੇ ਸਿਹਤ ਕਾਮੇ ਲੋਕਾਂ ਨੂੰ ਘਰਾਂ ਵਿੱਚ ਓਆਰਐਸ ਦਾ ਘੋਲ ਵੰਡ ਰਹੇ ਹਨ।
ਇਸੇ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਅਫ਼ਸਰ ਡਾ. ਸ਼ਿਲਾਖਾ ਨੇ ਦੱਸਿਆ ਕਿ ਅੱਜ ਹਸਪਤਾਲ ਵਿੱਚੋਂ ਚਾਰ ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ ਅਤੇ ਮੁਹੱਲਾ ਜੋਗੀਆਂ ਵਾਲੇ ਤੋਂ ਤਿੰਨ ਨਵੇਂ ਮਰੀਜ਼ਾਂ ਨੂੰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੜੌਲੀ ਕਲਾਂ ਦੇ ਦੋ ਮਰੀਜ਼ਾਂ ਨੂੰ ਵੀ ਦਾਖ਼ਲ ਕੀਤਾ ਗਿਆ ਸੀ ਜਦੋਂਕਿ ਅੱਧੀ ਦਰਜਨ ਤੋਂ ਵੱਧ ਉਲਟੀਆਂ ਤੇ ਦਸਤ ਦੇ ਮਰੀਜ਼ਾਂ ਨੂੰ ਹਸਪਤਾਲ ਤੋਂ ਦਵਾਈ ਦੇ ਕੇ ਘਰ ਤੋਰ ਦਿੱਤਾ ਗਿਆ ਹੈ।
ਉੱਧਰ ਵਾਰਡ ਵਾਸੀਆਂ ਵੱਲੋ ਬੀਤੇ ਦਿਨੀ ਸੀਵਰੇਜ ਤੇ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਕੱਟੇ ਗਏ ਪਾਣੀ ਦੇ ਕੁਨੈਕਸ਼ਨ, ਨਿੱਜੀ ਤੌਰ ’ਤੇ ਪਲੰਬਰ ਲਗਾ ਕੇ ਚਾਲੂ ਕਰਵਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਜੋ ਘਰਾਂ ਨੂੰ ਪਾਣੀ ਦੀ ਸਪਲਾਈ ਨਿਰੰਤਰ ਮਿਲ ਸਕੇ। ਵਾਰਡ ਵਾਸੀਆਂ ਨੇ ਦੋਸ਼ ਲਗਾਇਆ ਕਿ ਲੋਕਾਂ ਨੂੰ ਕਾਫ਼ੀ ਸਮੇਂ ਤੋਂ ਗੰਦੇ ਪਾਣੀ ਦੀ ਸਪਲਾਈ ਹੋ ਰਹੀ ਸੀ। ਇਸ ਬਾਰੇ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਦੱਸਣ ਦੇ ਬਾਵਜੂਦ ਕੋਈ ਸਾਰਥਕ ਕਦਮ ਨਹੀਂ ਚੁੱਕੇ ਗਏ।

Advertisement

Advertisement
Advertisement