ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਧਾਨ ਦੀ ਚੋਣ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਗਿਣਤੀ 148 ਤੱਕ ਸਿਮਟੀ

07:52 AM Oct 26, 2024 IST

ਸਰਬਜੀਤ ਸਿੰਘ ਭੰਗੂ
ਪਟਿਆਲਾ, 25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਤਕੀਂ ਸ਼੍ਰੋਮਣੀ ਅਕਾਲੀ ਦਲ ਦੇ ਦੋ ਮੁੱਖ ਧੜਿਆਂ ਦਰਮਿਆਨ ਸਿੱਧਾ ਮੁਕਾਬਲਾ ਹੈ। ਸ਼੍ਰੋਮਣੀ ਅਕਾਲੀ ਦਲ ਨੇ ਹਰਜਿੰਦਰ ਸਿੰਘ ਧਾਮੀ, ਜਦਕਿ ਅਕਾਲੀ ਦਲ ਸੁਧਾਰ ਲਹਿਰ ਨੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਮੈਦਾਨ ਵਿੱਚ ਉਤਾਰਿਆ ਹੈ। ਵੋਟਾਂ 28 ਅਕਤੂਬਰ ਨੂੰ ਪੈਣਗੀਆਂ।
ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਅਜਿਹੇ ਹਨ, ਜੋ ਵੋਟਾਂ ਨਾਲ ਜਿੱਤ ਕੇ ਮੈਂਬਰ ਬਣਦੇ ਹਨ। ਨਾਮਜ਼ਦ ਕੀਤੇ ਜਾਂਦੇ 21 ਮੈਂਬਰਾਂ ਵਿੱਚੋਂ ਛੇ ਸਿੰਘ ਸਾਹਿਬਾਨ ਨੂੰ ਵੋਟ ਪਾਉਣ ਦਾ ਅਧਿਕਾਰ ਨਹੀਂ, ਜਦਕਿ 15 ਮੈਂਬਰਾਂ ਨੂੰ ਵੋਟ ਦਾ ਅਧਿਕਾਰ ਹੈ। ਇਸ ਤਰ੍ਹਾਂ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ 185 ਮੈਂਬਰਾਂ ਕੋਲ ਵੋਟ ਪਾਉਣ ਦਾ ਅਧਿਕਾਰ ਹੈ।
ਤਾਜ਼ਾ ਸਥਿਤੀ ਮੁਤਾਬਕ, ਕੁੱਲ 185 ਮੈਂਬਰਾਂ ਵਿੱਚੋਂ 31 ਦੇ ਫੌਤ ਹੋਣ, ਚਾਰ ਵੱਲੋਂ ਅਸਤੀਫ਼ੇ ਦੇਣ ਅਤੇ ਦੋ ਮੈਂਬਰਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਕਾਰਨ ਇਹ ਗਿਣਤੀ 148 ਰਹਿ ਗਈ ਹੈ। ਇਨ੍ਹਾਂ ਵਿੱਚੋਂ ਵੀ ਕੁਝ ਵਿਦੇਸ਼ ਗਏ ਹੋਏ ਹਨ ਅਤੇ 140 ਵੋਟਾਂ ਪੋਲ ਹੋਣ ਦਾ ਅਨੁਮਾਨ ਹੈ। ਇਸ ਤਰ੍ਹਾਂ ਤਕਰੀਬਨ 71 ਵੋਟਾਂ ਵਾਲਾ ਉਮੀਦਵਾਰ ਪ੍ਰਧਾਨਗੀ ’ਤੇ ਕਾਬਜ਼ ਹੋਵੇਗਾ। ਉੰਝ ਦੋਵਾਂ ਧਿਰਾਂ ਵੱਲੋਂ ਘੱਟੋ ਘੱਟ ਸੌ-ਸੌ ਵੋਟ ਪੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੇ ਕਰੀਬੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਦਾ ਕਹਿਣਾ ਹੈ ਕਿ ਧਾਮੀ ਨੂੰ ਸਵਾ ਸੌ ਦੇ ਕਰੀਬ ਵੋਟ ਪਵੇਗੀ ਅਤੇ ਉਨ੍ਹਾਂ ਦੇ ਵਿਰੋਧੀ ਧੜੇ ਨੂੰ ਐਤਕੀਂ ਮੁੜ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਵੇਗਾ।

Advertisement

Advertisement