ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਫਤਹਿਗੜ੍ਹ ਸਾਹਿਬ ਲਈ ਰੇਲ ਗੱਡੀਆਂ ਦੀ ਗਿਣਤੀ ਵਧਾਈ ਜਾਵੇ: ਡਾ. ਅਮਰ ਸਿੰਘ

08:01 AM Aug 07, 2024 IST
ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਸੌਂਪਦੇ ਹੋਏ ਸੰਸਦ ਮੈਂਬਰ ਡਾ. ਅਮਰ ਸਿੰਘ।

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 6 ਅਗਸਤ
ਲੋਕ ਸਭਾ ਹਲਕਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਹਾਲ ਹੀ ’ਚ ਨਵੀਂ ਦਿੱਲੀ ਵਿੱਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਉਨ੍ਹਾਂ ਸ੍ਰੀ ਫਤਹਿਗੜ੍ਹ ਸਾਹਿਬ ਲੋਕ ਸਭਾ ਅਧੀਨ ਆਉਂਦੇ ਵੱਖ-ਵੱਖ ਸਟੇਸ਼ਨਾਂ ਲਈ ਰੇਲ ਗੱਡੀਆਂ ਦੀ ਗਿਣਤੀ ਵਧਾਉਣ ਲਈ ਮੰਤਰੀ ਨੂੰ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਕੇਂਦਰਾਂ ਜਿਵੇਂ ਹਰਿਦੁਆਰ, ਮਥੁਰਾ, ਪਟਨਾ ਆਦਿ ਨੂੰ ਜੋੜਨ ਵਾਲੀਆਂ ਹੋਰ ਰੇਲ ਗੱਡੀਆਂ ਨੂੰ ਲੋਕ ਸਭਾ ਹਲਕੇ ਦੇ ਸਟੇਸ਼ਨਾਂ ’ਤੇ ਰੋਕਿਆ ਜਾਵੇ। ਡਾ. ਅਮਰ ਸਿੰਘ ਨੇ ਖੰਨਾ ਸਟੇਸ਼ਨ ’ਤੇ ਯਾਤਰੀਆਂ ਦੀ ਪਹੁੰਚ ਨੂੰ ਬਿਹਤਰ ਬਣਾਉਣ ਦੀ ਫੌਰੀ ਲੋੜ ਅਤੇ ਦੋਰਾਹਾ ਰੇਲਵੇ ਓਵਰਬ੍ਰਿਜ, ਜਿਸ ਨੂੰ ਮਾਰਚ 2024 ਵਿੱਚ ਰੇਲਵੇ ਦੁਆਰਾ ਮਨਜ਼ੂਰੀ ਦਿੱਤੀ ਗਈ ਸੀ, ਉੱਪਰ ਕੰਮ ਸ਼ੁਰੂ ਕਰਨ ਦੀ ਲੋੜ ਬਾਰੇ ਵੀ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸੱਚਖੰਡ ਐਕਸਪ੍ਰੈਸ ’ਤੇ ਸਫ਼ਾਈ ਦੀ ਘਾਟ ਬਾਰੇ ਵੀ ਚਰਚਾ ਕੀਤੀ ਗਈ। ਰੇਲ ਮੰਤਰੀ ਨੇ ਵਾਅਦਾ ਕੀਤਾ ਕਿ ਰੇਲਵੇ ਬੋਰਡ ਦੇ ਅਧਿਕਾਰੀ ਮੀਟਿੰਗ ’ਚ ਉਠਾਏ ਗਏ ਸਾਰੇ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਦੇਖਣਗੇ।

Advertisement

Advertisement