ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਾਰ ਜਗ੍ਹਾ ਹੋਵੇਗੀ ਵੋਟਾਂ ਦੀ ਗਿਣਤੀ

06:51 AM Jun 03, 2024 IST

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 2 ਜੂਨ
ਅੰਬਾਲਾ ਜ਼ਿਲ੍ਹੇ ਦੇ ਚੋਣ ਅਧਿਕਾਰੀ-ਕਮ-ਡੀਸੀ ਡਾ. ਸ਼ਾਲੀਨ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦਾ ਕੰਮ 4 ਜੂਨ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗਾ ਜਿਸ ਲਈ ਗਿਣਤੀ ਕੇਂਦਰਾਂ ਦੇ ਆਸ-ਪਾਸ ਧਾਰਾ-144 ਲਾਗੂ ਕਰ ਦਿੱਤੀ ਗਈ ਹੈ। ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ 4 ਜੂਨ ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਜਨਤਕ ਸਥਾਨਾਂ ’ਤੇ ਵੀ ਸ਼ਰਾਬ ਵੰਡਣ ’ਤੇ ਪਾਬੰਦੀ ਰਹੇਗੀ। ਅਧਿਕਾਰੀ ਨੇ ਦੱਸਿਆ ਕਿ ਅੰਬਾਲਾ ਸ਼ਹਿਰ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਓਪੀਐੱਸ ਸਕੂਲ ਵਿੱਚ 19 ਗੇੜਾਂ ਵਿਚ ਹੋਵੇਗੀ। ਇਸੇ ਤਰ੍ਹਾਂ ਅੰਬਾਲਾ ਕੈਂਟ ਵਿਧਾਨ ਸਭਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਵਿੱਚ 14 ਗੇੜਾਂ ’ਚ, ਨਰਾਇਣਗੜ੍ਹ ਹਲਕੇ ਦੀਆਂ ਵੋਟਾਂ ਦੀ ਗਿਣਤੀ ਬੀਪੀਐੱਸ ਪਲੈਨੇਟੇਰੀਅਮ ਵਿੱਚ 16 ਗੇੜਾਂ ਵਿਚ ਤੇ ਮੁਲਾਣਾ ਹਲਕੇ ਦੀਆਂ ਵੋਟਾਂ ਦੀ ਗਿਣਤੀ ਡੀਏਵੀ ਸਕੂਲ ਰਿਵਰ ਸਾਈਡ ਵਿੱਚ 19 ਗੇੜਾਂ ਵਿਚ ਹੋਵੇਗੀ।

Advertisement

Advertisement