ਨਰਸਿੰਗ ਸਟਾਫ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਗਟਾਇਆ
07:28 AM Jul 24, 2024 IST
Advertisement
ਨਿੱਜੀ ਪੱਤਰ ਪ੍ਰੇਰਕ
ਸਿਰਸਾ, 23 ਜੁਲਾਈ
ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਬੈਨਰ ਹੇਠ ਨਰਸਿੰਗ ਸਟਾਫ ਨੇ ਆਪਣੀਆਂ ਮੰਗਾਂ ਮੰਨਵਾਉਣ ਲਈ ਕਾਲੀਆਂ ਪੱਟੀਆਂ ਬੰਨ੍ਹ ਕੇ ਸਰਕਾਰੀ ਹਸਪਤਾਲ ਦੇ ਬਾਹਰ ਰੋਸ ਪ੍ਰਗਟਾਵਾ ਕੀਤਾ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਪੂਰੀਆਂ ਨਾ ਹੋਣ ’ਤੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ।
ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ, ਮੀਤ ਪ੍ਰਧਾਨ ਪੰਨਾ ਲਾਲ, ਜਨਰਲ ਸਕੱਤਰ ਅਮਿਤ, ਮੰਜੂ ਕੰਬੋਜ, ਸ਼ਸ਼ੀ, ਰਾਜਵਿੰਦਰ, ਰੇਸ਼ਮਾ ਤੇ ਜੀਤੋ ਨੇ ਕਿਹਾ ਕਿ ਸਰਕਾਰ ਨਰਸਿੰਗ ਕੇਡਰ ਦੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਦੇ ਉਦਾਸੀਨ ਰਵੱਈਏ ਦੇ ਵਿਰੋਧ ਵਿੱਚ 13 ਜੁਲਾਈ ਨੂੰ ਹੋਈ ਸੂਬਾ ਕਾਰਜਕਾਰਨੀ ਦੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਸੀ ਕਿ 23 ਅਤੇ 24 ਜੁਲਾਈ ਨੂੰ ਨਰਸਿੰਗ ਕੇਡਰ ਕਾਲੇ ਬਿੱਲੇ ਲਗਾ ਕੇ ਡਿਊਟੀ ਕਰਨਗੇ। ਇਸ ਤੋਂ ਇਲਾਵਾ 25 ਜੁਲਾਈ ਨੂੰ ਸਵੇਰੇ 9 ਵਜੇ ਤੋਂ 11 ਵਜੇ ਤੱਕ ਹੜਤਾਲ ਕੀਤੀ ਜਾਵੇਗੀ।
Advertisement
Advertisement
Advertisement