ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮ ਸੰਘਰਸ਼ ਦੇ ਰੌਂਅ ’ਚ

06:39 AM Sep 23, 2024 IST

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 22 ਸਤੰਬਰ
ਸਰਵ ਸਿੱਖਿਆ ਅਭਿਆਨ ਮਿੱਡ-ਡੇਅ-ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਨੇ ਪੰਜਾਬ ਦੀ ‘ਆਪ’ ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਗਾਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂ ਕੁਲਦੀਪ ਸਿੰਘ, ਰਾਜਿੰਦਰ ਸਿੰਘ ਸੰਧਾ, ਪ੍ਰਵੀਨ ਸ਼ਰਮਾ ਅਤੇ ਜਗਮੋਹਨ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਹੁਣ ਤੱਕ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਸਿੱਖਿਆ ਮੁਲਾਜ਼ਮਾਂ ਵਿੱਚ ਸਰਕਾਰ ਖ਼ਿਲਾਫ਼ ਰੋਹ ਭਖ਼ਦਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਦੇ ਫ਼ੈਸਲੇ ਤੋਂ ਬਾਅਦ ਕੈਬਨਿਟ ਸਬ-ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖ਼ਾਹ ਕਟੌਤੀ ਦੂਰ ਕਰਨ ਦੇ ਸਬੰਧੀ ਤਿੰਨ ਵਾਰ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਜਾ ਚੁੱਕੇ ਹਨ ਪ੍ਰੰਤੂ ਅਫ਼ਸਰਸ਼ਾਹੀ ਨੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਥਾਂ ਹੋਰ ਉਲਝਾ ਰਹੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾ ਬਿਨਾਂ ਕਿਸੇ ਪੱਤਰ ਦੇ ਮੁਲਾਜ਼ਮਾਂ ਦੀ 5000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ’ਤੇ ਕੁਹਾੜਾ ਚਲਾ ਦਿੱਤਾ ਹੈ ਅਤੇ ਹੁਣ ਤੱਕ ਤਨਖ਼ਾਹ ਕਟੌਤੀ ਦਾ ਫ਼ਰਕ ਪੂਰਾ ਨਹੀਂ ਕੀਤਾ ਜਾ ਰਿਹਾ। ਆਗੂਆਂ ਨੇ ਦੱਸਿਆ ਕਿ 12 ਸਤੰਬਰ ਨੂੰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਸਕੱਤਰ ਵੱਲੋਂ ਮੀਟਿੰਗ ਕੀਤੀ ਗਈ। ਧਾਲੀਵਾਲ ਤੇ ਸਕੱਤਰ ਨੇ ਮਾਮਲਾ ਵਿੱਤ ਮੰਤਰੀ ’ਤੇ ਹੀ ਸੁੱਟਦਿਆਂ ਕਿਹਾ ਗਿਆ ਕਿ ਜਲਦ ਹੀ ਪੂਰੀ ਕੈਬਨਿਟ ਸਬ-ਕਮੇਟੀ ਦੀ ਸੱਦੀ ਜਾਵੇਗੀ 10 ਦਿਨ ਬੀਤਣ ਦੇ ਬਾਵਜੂਦ ਮੀਟਿੰਗ ਨਹੀਂ ਸੱਦੀ ਜਾ ਰਹੀ। ਉਨ੍ਹਾਂ ਕਿਹਾ ਕਿ ਕਾਰਵਾਈ ਨਾ ਹੋਣ ਦੇ ਰੋਸ ਵਜੋਂ 25 ਸਤੰਬਰ ਨੂੰ ਕੈਬਨਿਟ ਸਬ ਕਮੇਟੀ ਦੇ ਮੈਂਬਰ ਅਮਨ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।

Advertisement

Advertisement