ਛੇ ਲੱਖ ਦੀ ਠੱਗੀ ਮਾਰਨ ਵਾਲਾ ਅਫ਼ਸਰ ਦਿੱਲੀ ਤੋਂ ਕਾਬੂ
07:19 AM Jul 27, 2024 IST
Advertisement
ਏਲਨਾਬਾਦ (ਪੱਤਰ ਪ੍ਰੇਰਕ)
Advertisement
ਏਲਨਾਬਾਦ ਥਾਣੇ ਦੀ ਵਿਸ਼ੇਸ਼ ਪੁਲੀਸ ਟੀਮ ਨੇ ਅਹਿਮ ਸੁਰਾਗ ਇਕੱਠੇ ਕਰਦਿਆਂ ਏਲਨਾਬਾਦ ਇਲਾਕੇ ਦੀਆਂ ਔਰਤਾਂ ਨਾਲ ਛੇ ਲੱਖ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿੱਚ ਇੱਕ ਨਿੱਜੀ ਕੰਪਨੀ ਦੇ ਫੀਲਡ ਅਫ਼ਸਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਕਾਬੂ ਕੀਤੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਸ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਲਿਆ ਹੈ।। ਮੁਲਜ਼ਮ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਵਾਰਡ ਨੰਬਰ 21 ਗੁਰੂ ਨਾਨਕ ਕਾਲੋਨੀ ਫਤਿਹਾਬਾਦ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਏਲਨਾਬਾਦ ਸਥਿਤ ਭਾਰਤ ਫਾਇਨਾਂਸ਼ੀਅਲ ਇਨਕਰੂਜ਼ ਕੰਪਨੀ ਵੱਲੋਂ ਔਰਤਾਂ ਨੂੰ ਸਮੂਹ ਰੁਜ਼ਗਾਰ ਦੇ ਰੂਪ ਵਿੱਚ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਕਤ ਕੰਪਨੀ ਵਿੱਚ ਕੰਮ ਕਰਨ ਵਾਲਾ ਫੀਲਡ ਅਫਸਰ ਕੁਲਵਿੰਦਰ ਸਿੰਘ ਔਰਤਾਂ ਤੋਂ ਕਰਜ਼ੇ ਦੀਆਂ ਕਿਸ਼ਤਾਂ ਵਸੂਲਦਾ ਸੀ, ਜੋ ਕਿਸ਼ਤਾਂ ਦੇ ਕਰੀਬ 6 ਲੱਖ ਰੁਪਏ ਦਾ ਗਬਨ ਕਰਕੇ ਫਰਾਰ ਹੋ ਗਿਆ ਸੀ। ਪੁਲੀਸ ਨੇ ਸ਼ਿਕਾਇਤ ਮਿਲਣ ਤੋਂ ਬਾਅਦ ਕਾਰਵਾਈ ਕਰਦਿਆਂ ਮੁਲਜ਼ਮ ਨੂੰ ਕਾਬੂ ਕੀਤਾ ਹੈ।
Advertisement
Advertisement