ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹੜ੍ਹ ਰੋਕੂ ਪ੍ਰਬੰਧਾਂ ’ਚ ਲਾਪ੍ਰਵਾਹੀ ਵਰਤਣ ਵਾਲਾ ਅਧਿਕਾਰੀ ਮੁਅੱਤਲ

07:29 AM Jul 11, 2023 IST

ਪੱਤਰ ਪ੍ਰੇਰਕ
ਸਮਰਾਲਾ, 10 ਜਲਾਈ
ਪੰਜਾਬ ਚ ਹੜ੍ਹਾਂ ਤੋਂ ਪ੍ਰਭਾਵਤ ਇਲਾਕਿਆਂ ਅੰਦਰ ਹੜ੍ਹ ਰੋਕੂ ਪ੍ਰਬੰਧਾਂ ਅਤੇ ਆਮ ਲੋਕਾਂ ਤਕ ਰਾਹਤ ਪਹੁੰਚਾਉਣ ਦੇ ਮਾਮਲੇ ਵਿੱਚ ਸਮਰਾਲਾ ਡਿਵੀਜ਼ਨ ਦੇ ਇੱਕ ਅਧਿਕਾਰੀ ਵੱਲੋਂ ਵਰਤੀ ਗਈ ਲਾਪ੍ਰਵਾਹੀ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਸਮਰਾਲਾ ਦਫ਼ਤਰ ਕਾਨੂੰਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ। ਇਹ ਕਾਰਵਾਈ ਸਬ-ਡਵੀਜ਼ਨਲ ਮੈਜਿਸਟ੍ਰੇਟ ਸਮਰਾਲਾ ਕੁਲਦੀਪ ਬਾਵਾ ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ ਲਿਖਿਆ ਹੈ ਕਿ ਸਵਰਨਜੀਤ ਸਿੰਘ ਕਾਨੂੰਗੋ ਵੱਲੋਂ ਆਪਦਾ ਨਾਲ ਨਿਪਟਣ ਲਈ ਲਗਾਈ ਗਈ ਡਿਊਟੀ ਦੇ ਬਾਵਜੂਦ ਉਹ ਆਪਣੀ ਡਿਊਟੀ ’ਤੇ ਹਾਜ਼ਰ ਨਹੀਂ ਹੋਇਆ ਜਿਸ ਕਾਰਨ ਆਪਦਾ ਨਾਲ ਨਿਪਟਣ ਲਈ ਲੋੜੀਂਦੇ ਸਾਮਾਨ ਨੂੰ ਹਾਸਲ ਕਰਨ ਵਿਚ ਦੇਰੀ ਹੋਈ ਹੈ। ਸਬ ਡਵੀਜ਼ਨਲ ਮੈਜਿਸਟ੍ਰੇਟ ਨੇ ਡਿਪਟੀ ਕਮਿਸ਼ਨਰ ਨੂੰ ਭੇਜੀ ਆਪਣੀ ਰਿਪੋਰਟ ਵਿਚ ਕਿਹਾ ਹੈ ਕਿ ਇਸ ਕਰਮਚਾਰੀ ਵੱਲੋਂ ਡਿਊਟੀ ਪ੍ਰਤੀ ਘੋਰ ਲਾਪ੍ਰਵਾਹੀ ਵਰਤੀ ਗਈ ਹੈ ਅਤੇ ਇਸ ਲਈ ਇਸ ਖਿਲਾਫ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਇਸ ਉਪਰੰਤ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਕਾਨੂੰਨਗੋ ਸਵਰਨਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਉਸ ਨੂੰ ਡਿਊਟੀ ਤੋਂ ਮੁਅੱਤਲ ਕਰ ਦਿੱਤਾ।

Advertisement

Advertisement
Tags :
ਅਧਿਕਾਰੀਹੜ੍ਹਪ੍ਰਬੰਧਾਂਮੁਅੱਤਲਰੋਕੂਲਾਪ੍ਰਵਾਹੀਵਰਤਣਵਾਲਾ
Advertisement