ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਪਲਾਂਟ ’ਤੇ ਨਹੀਂ ਪਈ ਅਧਿਕਾਰੀਆਂ ਦੀ ਸਵੱਲੀ ਨਜ਼ਰ

07:53 AM Aug 03, 2024 IST
ਸੀਵਰੇਜ ਟਰੀਟਮੈਂਟ ਪਲਾਂਟ ’ਚ ਖੜ੍ਹਾ ਗੰਦਾ ਪਾਣੀ।

ਸ਼ਸ਼ੀ ਪਾਲ ਜੈਨ
ਖਰੜ, 2 ਅਗਸਤ
ਖਰੜ ਦੇ ਸੰਨੀ ਇਨਕਲੇਵ (ਓਲਡ) ਵਿਚ ਸਾਂਤੀ ਕੁੰਜ ਪਾਰਕ ਵਿਚ ਬਣਿਆ ਸੀਵਰੇਜ ਟਰੀਟਮੈਂਟ ਪਲਾਂਟ ਪਿਛਲੇ 5 ਸਾਲਾਂ ਤੋਂ ਖਰਾਬ ਪਿਆ ਹੈ। ਇਲਾਕਾ ਵਾਸੀਆਂ ਵੱਲੋਂ ਇਸ ਸਬੰਧੀ ਅਧਿਕਾਰੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ। ਸੰਨੀ ਇਨਕਲੇਵ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੱਬੂ ਅਤੇ ਜਨਰਲ ਸਕੱਤਰ ਅਸ਼ੋਕ ਕਪੂਰ ਵਲੋਂ ਇਸ ਸਬੰਧੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜ਼ਿਲ੍ਹਾ ਮੁਹਾਲੀ ਡਿਪਟੀ ਕਮਿਸ਼ਨਰ, ਐੱਸਡੀਐੱਮ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਨੂੰ ਅੱਜ ਦੁਬਾਰਾ ਸ਼ਿਕਾਇਤ ਭੇਜੀ ਗਈ ਹੈ।
ਉਨ੍ਹਾਂ ਲਿਖਿਆ ਹੈ ਕਿ ਇਸ ਗੰਦੇ ਪਾਣੀ ਦਾ ਕੋਈ ਟਰੀਟਮੈਂਟ ਨਹੀਂ ਹੋ ਰਿਹਾ ਅਤੇ ਇਹ ਵਹਿੰਦਾ ਰਹਿੰਦਾ ਹੈ। ਸੀਵਰ ਦੇ ਗੰਦੇ ਪਾਣੀ ਕਾਰਨ ਬਹੁਤ ਬਦਬੂ ਆਉਂਦੀ ਹੈ, ਜਿਸ ਨਾਲ ਇਸ ਦੇ ਨੇੜੇ ਰਹਿਣ ਵਾਲੇ ਲੋਕਾਂ ਦਾ ਜੀਵਨ ਨਰਕ ਬਣ ਗਿਆ ਹੈ। ਇਥੇ ਟਰੀਟਮੈਂਟ ਤੋਂ ਬਾਅਦ ਇਸ ਪਾਣੀ ਨੂੰ ਪਾਰਕਾਂ ਵਿਚ ਇਸਤੇਮਾਲ ਕਰਨ ਦਾ ਕੋਈ ਪ੍ਰਬੰਧ ਨਹੀਂ ਹੈ। ਸੀਵਰ ਟਰੀਟਮੈਂਟ ਪਲਾਂਟ ਦੇ ਚਾਰੇ ਪਾਸੇ ਘਾਹ ਫੂਸ ਖੜ੍ਹਾ ਹੈ। ਇਥੇ ਖੜ੍ਹਿਆ ਪਾਣੀ ਕਈ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਪਲਾਂਟ ਦੇ ਪਾਈਪ ਟੁੱਟੇ ਹੋਏ ਹਨ। ਇਸ ਦੇ ਨਾਲ ਹੀ ਇਸ ਦੀ ਚਾਰਦੀਵਾਰੀ ਵੀ ਟੁੱਟੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਹੈ ਕਿ ਸਥਾਨਕ ਵਿਧਾਇਕਾ, ਨਗਰ ਕੌਂਸਲ ਅਤੇ ਅਧਿਕਾਰੀਆਂ ਨੂੰ ਇਸ ਦੀ ਕੋਈ ਪ੍ਰਵਾਹ ਨਹੀਂ ਹੈ।
ਇਸੇ ਦੌਰਾਨ ਜਦੋਂ ਇਸ ਵਾਰਡ ਦੇ ਕੌਂਸਲ ਰਾਜਿੰਦਰ ਸਿਘ ਜੌਲੀ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਪਹਿਲਾਂ ਵੀ 3 ਵਾਰ ਇਸ ਸਬੰਧੀ ਸੁਧਾਰ ਕਰਨ ਲਈ ਨਗਰ ਕੌਂਸਲ ਨੂੰ ਲਿਖਿਆ ਗਿਆ ਸੀ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਉਨ੍ਹਾਂ ਵੱਲੋਂ ਦੁਬਾਰਾ ਕਾਰਵਾਈ ਕਰਨ ਲਈ ਲਿਖਿਆ ਗਿਆ ਹੈ ਅਤੇ ਆਸ ਪ੍ਰਗਟ ਕੀਤੀ ਕਿ ਜਲਦੀ ਹੀ ਇਥੇ ਸੁਧਾਰ ਲਿਆਂਦਾ ਜਾਵੇਗਾ।

Advertisement

Advertisement
Advertisement