ਅਧਿਕਾਰੀਆਂ ਨੇ ਪੰਚਾਇਤੀ ਚੋਣਾਂ ਲਈ ਤਿਆਰੀਆਂ ਵਿੱਢੀਆਂ
ਪੱਤਰ ਪ੍ਰੇਰਕ
ਪਠਾਨਕੋਟ, 26 ਸਤੰਬਰ
ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗਲ ਵੱਜਣ ਨਾਲ ਹੀ ਜ਼ਿਲ੍ਹਾ ਪਠਾਨਕੋਟ ਵਿੱਚ ਵੀ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਸ ਨੂੰ ਲੈ ਕੇ ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਹਰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਮਜੀਤ ਸਿੰਘ ਤਲਵੰਡੀ, ਐਸਡੀਐਮ ਪਠਾਨਕੋਟ ਅਰਸ਼ਦੀਪ ਸਿੰਘ ਅਤੇ ਐਸਡੀਐਮ ਧਾਰਕਲਾਂ ਮੇਜਰ ਡਾ. ਸੁਮਿਤ ਮੁਧ ਅਤੇ ਹੋਰ ਅਧਿਕਾਰੀ ਸ਼ਾਮਲ ਹੋਏ। ਡਿਪਟੀ ਕਮਿਸ਼ਨਰ ਆਦਿੱਤਿਆ ਉਪਲ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਤਹਿਤ 10 ਪਿੰਡਾਂ ਦੇ ਉਪਰ ਇੱਕ ਆਰਓ ਅਤੇ ਇੱਕ ਏਆਰਓ ਨਿਯੁਕਤ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹਰੇਕ ਆਰਓ ਲਈ ਸਥਾਨ ਵੀ ਨਿਰਧਾਰਤ ਕੀਤੇ ਗਏ ਹਨ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤੀ ਚੋਣਾਂ ਨੂੰ ਸੁਚਾਰੂ ਰੂਪ ਨਾਲ ਕਰਵਾਉਣ ਦੇ ਕਰਵਾਉਣ ਲਈ ਨਿਰਦੇਸ਼ ਦਿੱਤੇ।
ਐੱਸਡੀਐੱਮ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਫਗਵਾੜਾ (ਪੱਤਰ ਪ੍ਰੇਰਕ): ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਅੱਜ ਐੱਸਡੀਐੱਮ ਜਸ਼ਨਜੀਤ ਸਿੰਘ ਵੱਲੋਂ ਕਰਮਚਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਚਾਇਤੀ ਚੋਣਾਂ ਸਬੰਧੀ ਹਦਾਇਤਾਂ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਅਤੇ ਦੱਸਿਆ ਕਿ 27 ਸਤੰਬਰ ਤੋਂ 4 ਅਕਤੂਬਰ ਤੱਕ ਗ੍ਰਾਮ ਪੰਚਾਇਤ ਚੋਣਾਂ ਸਬੰਧੀ ਨਾਮਜ਼ਦਗੀ ਫਾਰਮ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਭਰੇ ਜਾਣਗੇ। 5 ਅਕਤੂਬਰ ਨੂੰ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ। 7 ਅਕਤੂਬਰ ਨੂੰ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣਗੀਆਂ ਤੇ ਵੋਟਾਂ ਪਾਉਣ ਦਾ ਸਮਾਂ ਸਵੇਰੇ 8 ਤੋਂ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਵੋਟਾਂ ਖਤਮ ਹੋਣ ਤੋਂ ਬਾਅਦ ਤੁਰੰਤ ਬੂਥ ਤੇ ਹੀ ਵੋਟਾਂ ਦੀ ਗਿਣਤੀ ਹੋਵੇਗੀ ਤੇ ਨਤੀਜਾ ਐਲਾਨਿਆ ਗਿਆ। ਇਸ ਮੌਕੇ ਬੀਡੀਪੀਓ, ਪੰਚਾਇਤ ਅਫ਼ਸਰ, ਆਰਓ, ਏਆਰਓ, ਐੱਸਐੱਚਓ ਸਦਰ ਅਮਨਦੀਪ ਨਾਹਰ ਤੇ ਹੋਰ ਅਧਿਕਾਰੀ ਸ਼ਾਮਿਲ ਸਨ।