ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚਾਰ ਦਿਨ ਪਹਿਲਾਂ ਮ੍ਰਿਤਕ ਐਲਾਨੀ ਬਜ਼ੁਰਗ ਔਰਤ ਜਿਊਂਦੀ ਹੋਈ

08:22 AM Aug 31, 2024 IST

ਗੁਰਿੰਦਰ ਸਿੰਘ
ਲੁਧਿਆਣਾ, 30 ਅਗਸਤ
ਇੱਥੋਂ ਦੇ ਨਾਮੀ ਹਸਪਤਾਲ ਦੇ ਡਾਕਟਰਾਂ ਵੱਲੋਂ ਚਾਰ ਦਿਨ ਪਹਿਲਾਂ ਮੰਗਲਵਾਰ ਨੂੰ ਮ੍ਰਿਤਕ ਐਲਾਨੀ 93 ਸਾਲ ਦੀ ਬਜ਼ੁਰਗ ਮਹਿਲਾ ਦੇ ਜ਼ਿੰਦਾ ਹੋਣ ਦੀ ਚਰਚਾ ਹੈ। ਅਕਾਲੀ ਜਥਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਦੇ ਪ੍ਰਧਾਨ ਬਲਵਿੰਦਰ ਸਿੰਘ ਲਾਇਲਪੁਰੀ ਦੀ ਮਾਤਾ ਅੰਮ੍ਰਿਤ ਕੌਰ ਨੂੰ ਦਸ ਦਿਨ ਪਹਿਲਾਂ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਸਿਹਤ ਵਿੱਚ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਨੂੰ ਡਾਕਟਰਾਂ ਨੇ ਮੰਗਲਵਾਰ ਸ਼ਾਮ ਨੂੰ ਮ੍ਰਿਤਕ ਐਲਾਨ ਦਿੱਤਾ ਪਰ ਲਾਇਲਪੁਰੀ ਦੇ ਵਿਦੇਸ਼ ਵਿੱਚ ਹੋਣ ਕਰਕੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਵੈਂਟੀਲੇਟਰ ’ਤੇ ਹੀ ਰੱਖਣ ਲਈ ਕਿਹਾ। ਇਸ ਦੌਰਾਨ ਪਰਿਵਾਰ ਵੱਲੋਂ ਮਾਤਾ ਜੀ ਦੇ ਸਸਕਾਰ ਦਾ ਸਮਾਂ ਬੁੱਧਵਾਰ ਨਿਰਧਾਰਤ ਕਰ ਦਿੱਤਾ ਗਿਆ ਅਤੇ ਇਸ ਸਬੰਧੀ ਫੇਸਬੁੱਕ ਅਤੇ ਸੋਸ਼ਲ ਮੀਡੀਆ ’ਤੇ ਵੀ ਸੂਚਨਾ ਪਾ ਦਿੱਤੀ ਗਈ। ਅਗਲੇ ਦਿਨ ਲਾਇਲਪੁਰੀ ਦੇ ਪਰਤਣ ’ਤੇ ਮਾਤਾ ਜੀ ਨੂੰ ਘਰ ਲਿਆਂਦਾ ਗਿਆ ਅਤੇ ਉਨ੍ਹਾਂ ਦੇ ਸਸਕਾਰ ਦੀ ਤਿਆਰੀ ਦੌਰਾਨ ਉਨ੍ਹਾਂ ਦੇ ਸਾਹ ਚੱਲਦੇ ਨਜ਼ਰ ਆਏ। ਉਨ੍ਹਾਂ ਤੁਰੰਤ ਆਪਣੇ ਪਰਿਵਾਰਿਕ ਡਾਕਟਰ ਨੂੰ ਬੁਲਾਇਆ ਜਿਸ ਨੇ ਚੈੱਕ ਕਰਨ ਉਪਰੰਤ ਦੱਸਿਆ ਕਿ ਮਾਤਾ ਜੀ ਹਾਲੇ ਜ਼ਿੰਦਾ ਹਨ। ਇਸ ਨੂੰ ਦੇਖਦਿਆਂ ਪਰਿਵਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਪੰਜ ਵਜੇ ਲਈ ਰੱਖਿਆ ਸਸਕਾਰ ਰੱਦ ਕਰਨ ਸਬੰਧੀ ਲੋਕਾਂ ਨੂੰ ਸੁਨੇਹੇ ਲਾਏ ਗਏ। ਸ੍ਰੀ ਲਾਇਲਪੁਰੀ ਨੇ ਦੱਸਿਆ ਕਿ ਮਾਤਾ ਜੀ ਨੂੰ ਮੈਡੀਸਿਟੀ ਹਸਪਤਾਲ ਲਿਆਂਦਾ ਗਿਆ ਹੈ ਜਿੱਥੇ ਡਾਕਟਰਾਂ ਨੇ ਦੱਸਿਆ ਹੈ ਕਿ ਉਹ ਬੇਹੋਸ਼ੀ ਦੀ ਹਾਲਤ ਵਿੱਚ ਹਨ ਪਰ ਉਨ੍ਹਾਂ ਦੇ ਸਾਹ ਚੱਲ ਰਹੇ ਹਨ।

Advertisement

Advertisement