ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਪ੍ਰਭ ਆਸਰਾ’ ਬਾਰੇ ਕੂੜ ਪ੍ਰਚਾਰ ਕਰਨ ਵਾਲੇ ਨੇ ਗ਼ਲਤੀ ਮੰਨੀ

08:22 AM Jun 25, 2024 IST

ਪੱਤਰ ਪ੍ਰੇਰਕ
ਕੁਰਾਲੀ, 24 ਜੂਨ
ਪਿੰਡ ਪਡਿਆਲਾ ਵਿੱਚ ਸੰਸਥਾ ‘ਪ੍ਰਭ ਆਸਰਾ’ ਦੇ ਕਰਮਚਾਰੀਆਂ ਨਾਲ ਦੁਰ-ਵਿਹਾਰ ਕਰਨ ਅਤੇ ਸੰਸਥਾ ਦਾ ਕੂੜ ਪ੍ਰਚਾਰ ਕਰਨ ਦਾ ਮਾਮਲਾ ਪੁਲੀਸ ਦੇ ਦਖ਼ਲ ਤੋਂ ਬਾਅਦ ਹੱਲ ਹੋ ਗਿਆ। ਦੁਰ-ਵਿਹਾਰ ਕਰਨ ਵਾਲਿਆਂ ਨੇ ਸੰਸਥਾ ਵਿੱਚ ਪੁੱਜ ਕੇ ਆਪਣੀ ਗ਼ਲਤੀ ਦਾ ਅਹਿਸਾਸ ਕੀਤਾ।
ਸੰਸਥਾ ਦੇ ਮੁੱਖ ਸੇਵਾਦਾਰ ਸ਼ਮਸ਼ੇਰ ਸਿੰਘ ਪਡਿਆਲਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਕੁਝ ਵਿਅਕਤੀ ਆਪਣੇ ਲਾਪਤਾ ਪਰਿਵਾਰਕ ਮੈਂਬਰ ਦੀ ਭਾਲ ਵਿੱਚ ਅੱਧੀ ਰਾਤ ਦੇ ਕਰੀਬ ਸੰਸਥਾ ਵਿੱਚ ਪੁੱਜੇ ਸਨ। ਉਨ੍ਹਾਂ ਗੇਟ ’ਤੇ ਡਿਊਟੀ ਕਰ ਰਹੇ ਕਰਮਚਾਰੀ ਨਾਲ ਬਹਿਸ ਕਰਨ ਉਪਰੰਤ ਹੰਗਾਮਾ ਕੀਤਾ। ਉਨ੍ਹਾਂ ਸੋਸ਼ਲ ਮੀਡੀਆ ’ਤੇ ਕੂੜ ਪ੍ਰਚਾਰ ਕੀਤਾ। ਉਹ ਵਿਅਕਤੀ ਸੰਸਥਾ ਵਿੱਚ ਦਾਖ਼ਲ ਆਪਣੇ ਪਰਿਵਾਰਕ ਮੈਂਬਰ ਨੂੰ ਬਿਨਾਂ ਕਾਗਜ਼ੀ ਕਾਰਵਾਈ ਕੀਤਿਆਂ ਲੈ ਗਏ। ਉਨ੍ਹਾਂ ਦੱਸਿਆ ਕਿ ਇਸ ਮਗਰੋਂ ਪੁਲੀਸ ਨੂੰ ਸ਼ਿਕਾਇਤ ਕੀਤੀ ਗਈ ਸੀ। ਪੁਲੀਸ ਨੇ ਮਾਮਲੇ ਦੀ ਜਾਂਚ ਦੌਰਾਨ ਹੀ ਸੰਸਥਾ ਵਿੱਚ ਹੰਗਾਮਾ ਕਰਨ ਵਾਲਿਆਂ ਨੇ ਸੰਸਥਾ ਵਿੱਚ ਪੁੱਜ ਕੇ ਆਪਣੀ ਗ਼ਲਤੀ ਦਾ ਅਹਿਸਾਸ ਕੀਤਾ।
ਇਸੇ ਦੌਰਾਨ ਨਿਤਿਨ ਪੁਰੀ ਨੇ ਕਿਹਾ ਕਿ ਉਨ੍ਹਾਂ ਤੋਂ ਗ਼ਲਤ-ਫ਼ਹਿਮੀ ਨਾਲ ਇਹ ਸਭ ਕੁਝ ਹੋਇਆ ਹੈ। ਨਿਤਿਨ ਪੁਰੀ ਨੇ ਘਟਨਾ ’ਤੇ ਅਫ਼ਸੋਸ ਪ੍ਰਗਟ ਕੀਤਾ। ਉਸਨੇ ਕਿਹਾ ਕਿ ਸੰਸਥਾ ਵਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੀ ਜਾ ਰਹੀ ਸੇਵਾ ਦੇਖ ਕੇ ਉਸ ਨੂੰ ਆਪਣੇ ਕੀਤੇ ’ਤੇ ਪਛਤਾਵਾ ਹੋਇਆ ਹੈ।

Advertisement

Advertisement
Advertisement