ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਯੂਨੀਵਰਸਿਟੀ ਵਿੱਚ ਚੱਲ ਰਹੀ ਛੇ ਰੋਜ਼ਾ ਵਰਕਸ਼ਾਪ ਸਮਾਪਤ

09:06 AM Sep 04, 2024 IST

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 3 ਸਤੰਬਰ
ਕੁਰੂਕਸ਼ੇਤਰ ਯੂਨੀਵਰਸਿਟੀ ਦੇ ਫਾਈਨ ਆਰਟਸ ਵਿਭਾਗ ਵਿੱਚ ਚਲ ਰਹੀ ‘ਪ੍ਰਿੰਟਿੰਗ ਕ੍ਰਿਤੀ ਉਤਰ’ ਨਾਂ ਦੀ ਛੇ ਰੋਜ਼ਾ ਪ੍ਰਵਰਕਸ਼ਾਪ ਦੇ ਸਮਾਪਤੀ ਸਮਾਰੋਹ ਵਿਚ ਕੇਯੂ ਡੀਨ ਇੰਡਿਕ ਸਟੱਡੀਜ ਪ੍ਰੋ. ਕ੍ਰਿਸ਼ਨ ਰੰਗਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਕਲਾ ਨੂੰ ਸਮਾਜਿਕ ਸਰੋਕਾਰਾਂ ਨਾਲ ਜੋੜ ਕੇ ਪੇਸ਼ ਕਰਨ ਦੀ ਲੋੜ ਹੈ। ਕਲਾਕਾਰ ਸਮਾਜ ਵਿਚ ਵਾਪਰ ਰਹੀਆਂ ਘਟਨਾਵਾਂ ਨੂੰ ਦਰਸਾ ਕੇ ਲੋਕ ਚੇਤਨਾ ਪੈਦਾ ਕਰਨ ਦਾ ਕੰਮ ਵੀ ਕਰਦਾ ਹੈ। ਇਸ ਮੌਕੇ ਕਲਾ ਵਰਕਸ਼ਾਪ ਵਿਚ ਭਾਗ ਲੈਣ ਵਾਲਿਆਂ ਵਿਦਿਆਰਥੀਆਂ ਦੀ ਕਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ। ਪ੍ਰੋ. ਰਾਮ ਬਿਰੰਜਨ ਨੇ ਭਾਗੀਦਾਰਾਂ ਤੇ ਕਨਵੀਨਰ ਗੁਰਚਰਨ ਸਿੰਘ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਵਰਕਸ਼ਾਪ ਦੀ ਲੜੀ ਨੂੰ ਹਿਨਾ ਭੱਟ ਫਾਊਂਡਰ ਡਾਇਰੈਕਟਰ ਆਰਟ ਵੈਂਚਰ ਵਲੋਂ ਤਿਆਰ ਕੀਤਾ ਗਿਆ ਸੀ।

Advertisement

Advertisement